13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਮੁਲਾਜ਼ਮਾਂ ਵਲੋਂ ਚੌਥੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਅੱਜ ਤੇ ਕੱਲ੍ਹ ਵੀ ਮੁਲਾਜ਼ਮ ਛੁੱਟੀ ’ਤੇ ਰਹਿਣਗੇ-ਮਨਜੀਤ ਸਿੰਘ ਚਾਹਲ

Ad Position 21
No active advertisement
ਅਜੀਤ ਡੈਸਕ 25-07-2026
ਪਟਿਆਲਾ, 24 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਭਰ ਵਿਚ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ 16 ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਚੌਥੇ ਦਿਨ ਵੀ ਆਪਣਾ ਸੰਘਰਸ਼ ਜਾਰੀ ਰੱਖਿਆ। ਸਰਕਾਰ ਵਲੋਂ ਮੁਲਾਜ਼ਮਾਂ ਵਿਰੁੱਧ ‘ਕੰਮ ਨਹੀਂ ਤਨਖਾਹ ਨਹੀਂ’ ਫੁਰਮਾਨ ਦੀ ਪ੍ਰਵਾਹ ਨਾ ਕਰਦਿਆਂ ਮੁਲਾਜ਼ਮਾਂ ਨੇ 25 ਅਤੇ 26 ਜੁਲਾਈ ਨੂੰ ਅਗਲੇ 2 ਦਿਨ ਵੀ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ। ਬਿਜਲੀ ਮੁਲਾਜ਼ਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਮੁੱਖ ਦਫ਼ਤਰ ’ਤੇ ਪੁੱਜੀ ਸੂਚਨਾ ਨੂੰ ਜਾਰੀ ਕਰਦੇ ਹੋਏ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਤੇ ਜਥੇਬੰਦੀ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਬਿਜਲੀ ਮੁਲਾਜ਼ਮਾਂ ਨੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੋਪੜ, ਮੁਹਾਲੀ, ਖੰਨਾ, ਪਟਿਆਲਾ, ਸੰਗਰੂਰ, ਬਠਿਡਾ, ਫਰੀਦਕੋਟ, ਫਿਰੋਜਪੁਰ, ਵੰਡ ਸਰਕਲਾਂ ਤੋਂ ਇਲਾਵਾ ਹਾਈਡਲ ਪ੍ਰਾਜੈਕਟਾਂ ਤੇ ਸਬ ਸਟੇਸ਼ਨਾ ’ਤੇ ਰੈਲੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਬਿਜਲੀ ਕਾਮੇ ਮੰਗ ਕਰ ਰਹੇ ਹਨ ਕਿ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ। ਉਨ੍ਹਾਂ ਪੰਜਾਬ ਦੀਆਂ ਮੁਲਾਜਮ ਤੇ ਮਿਹਨਤਕਸ਼ ਜਥੇਬੰਦੀਆਂ ਨੂੰ ਸੰਘਰਸ਼ ਦੀ ਹਮਾਇਤ ਕਰਨ ਦਾ ਅਪੀਲ ਕੀਤੀ। ਜਥੇਬੰਦੀਆਂ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਵੀ ਸਖ਼ਤ ਨਿਖੇਧੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 506.74 ਮੀਟਰ ਪਹੁੰਚਿਆ
Ad Position 24