12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਵਲੋਂ ਵਿਦਿਆਰਥਣਾਂ ਦੀ ਸ਼ਿਕਾਇਤ ’ਤੇ ਅਧਿਆਪਕ ਮੁਅੱਤਲ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਅਜੀਤ ਬਿਊਰੋ)-ਵਿਦਿਆਰਥਣਾਂ ਵਲੋਂ ਗਲਤ ਵਿਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ’ਚ ਦਾਖਲ, ਸਮੂਹਿਕ ਛੁੱਟੀ ’ਚ ਹੋਇਆ 2 ਦਿਨਾਂ ਦਾ ਵਾਧਾ ਅਗਲੀ ਖ਼ਬਰ ਕਬਾੜੀਏ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਉਮਰ ਕੈਦ
Ad Position 24