10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਦਿਤੀ ਅੱਜ ਜਲੰਧਰ ਵਿਖੇ ਧਰਨਾ-ਪ੍ਰਦਰਸ਼ਨ ’ਚ ਪੁੱਜੇਗੀ

Ad Position 21
No active advertisement
ਅਜੀਤ ਡੈਸਕ 25-07-2026
ਜਲੰਧਰ, 24 ਜੁਲਾਈ (ਅ.ਬ.)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.ਐਸ.ਯੂ.) ਦੀ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੌਮੀ ਆਗੂ ਆਦਿਤੀ 25 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਖੱਬੀਆਂ ਪਾਰਟੀਆਂ ਵਲੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ’ਤੇ ਪੁੱਜ ਰਹੀ ਹੈ।ਉਨ੍ਹਾਂ ਦੇ ਨਾਲ ਨਿਰੰਤਰ 23 ਦਿਨ ਭੁੱਖ ਹੜਤਾਲ ਕਰਨ ਵਾਲੇ ਸਾਥੀ ਆਮੀਨ ਅਮਿਤੋਜ ਵੀ ਹੋਣਗੇ। ਇਹ ਜਾਣਕਾਰੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਦਿੱਤੀ ਹੈ। ਸਾਥੀ ਮਹੀਪਾਲ ਨੇ ਦੱਸਿਆ ਹੈ ਕਿ ਪੁਲਿਸ ਤੇ ਆਰ.ਐਸ.ਐਸ. ਵਲੋਂ ਨਵੀਂ ਦਿੱਲੀ ਵਿਖੇ ਨੌਜਵਾਨਾਂ-ਵਿਦਿਆਰਥੀਆਂ ’ਤੇ ਢਾਹੇ ਗਏ ਅਣਮਨੁੱਖੀ ਜਬਰ ਖ਼ਿਲਾਫ਼ ਕੀਤੇ ਜਾ ਰਹੇ ਉਕਤ ਧਰਨਾ ਪ੍ਰਦਰਸ਼ਨ ਨੂੰ ਖੱਬੀਆਂ ਪਾਰਟੀਆਂ ਦੇ ਸਿਰਮੌਰ ਆਗੂ ਮੰਗਤ ਰਾਮ ਪਾਸਲਾ, ਦਰਸ਼ਨ ਖਟਕੜ, ਪਰਗਟ ਸਿੰਘ ਜਾਮਾਰਾਏ, ਸੁਖਦਰਸ਼ਨ ਨੱਤ, ਕਿਰਨਜੀਤ ਸਿੰਘ ਸੇਖੋਂ ਸੰਬੋਧਨ ਕਰਨਗੇ। ਉਕਤ ਰੋਸ ਪ੍ਰਦਰਸ਼ਨ ਵਿਚ ਨਾਮਵਰ ਬੁਧੀਜੀਵੀ ਤੇ ਲੇਖਕ, ਉੱਘੀਆਂ ਸਮਾਜਕ ਹਸਤੀਆਂ ਤੇ ਜਨ ਸੰਗਠਨਾਂ ਦੇ ਸਿਰਮੌਰ ਆਗੂ ਵੀ ਪੁੱਜ ਰਹੇ ਹਨ। ਧਰਨਾ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਤੇ ਸਮਾਪਤੀ ’ਤੇ ਡੀ.ਸੀ. ਦਫ਼ਤਰ ਵੱਲ ਰੋਸ ਜਲੂਸ ਵੀ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰੋਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਮੈਂਬਰ ਗ੍ਰਿਫ਼ਤਾਰ- ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਫੋਰੈਂਸਿਕ ਜਾਂਚ ’ਚ ਦੇਰੀ ਕਾਰਨ ਮੁਲਜ਼ਮ ਨੂੰ ਅਣਮਿੱਥੇ ਸਮੇਂ ਤੱਕ ਜੇਲ੍ਹ ’ਚ ਨਹੀਂ ਰੱਖਿਆ ਜਾ ਸਕਦਾ-ਹਾਈ ਕੋਰਟ ਲੁਧਿਆਣਾ...
Ad Position 24