05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਨਾਲ ਜੁੜੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

Ad Position 21
No active advertisement
ਅਜੀਤ ਡੈਸਕ 25-07-2026
ਨਵੀਂ ਦਿੱਲੀ, 24 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਨਾਲ ਸਬੰਧਿਤ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ । ਇਹ ਮਾਮਲਾ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪੇਸ਼ ਕੀਤਾ ਗਿਆ।ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਅਸੀਂ ਵਿਦਿਆਰਥੀਆਂ ਦੇ ਵਿਰੋਧ ਸੰਬੰਧੀ ਇਕ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਰੁੱਧ ਪੁਲਿਸ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਛੇਤੀ ਕੁਝ ਕੀਤਾ ਜਾਣਾ ਚਾਹੀਦਾ ਹੈ। ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਕਿਹਾ ਕਿ ਉਹ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਚੀਫ ਜਸਿਟਸ ਨੇ ਮੀਡੀਆ ਦੇ ਅਜਿਹੇ ਦਾਅਵਿਆਂ ਨੂੰ “ਲਾਪਰਵਾਹ” ਤੇ “ਝੂਠਾ” ਦੱਸ ਕੇ ਖ਼ਾਰਜ ਕਰ ਦਿੱਤਾ, ਜਿਸ ’ਚ ਦਾਅਵਾ ਕੀਤਾ ਜਾ ਰਿਹਾ ਸੀ ਕਿ 20 ਜੁਲਾਈ ਨੂੰ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਸੀ । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਕੋਈ ਪਟੀਸ਼ਨ ਦਾਇਰ ਨਹੀਂ ਕੀਤੀ ਗਈ ਸੀ। ਸਿਰਫ਼ ਇਕ ਪ੍ਰਤੀਨਿਧਤਾ ਭੇਜੀ ਗਈ ਸੀ, ਜਿਸ ਨੂੰ ਰਿੱਟ ਪਟੀਸ਼ਨ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਮੀਡੀਆ ਗ਼ਲਤ ਰਿਪੋਰਟਿੰਗ ਕਰ ਰਿਹਾ ਹੈ ਕਿ ਚੀਫ਼ ਜਸਟਿਸ ਨੇ ਕੇਸ ਨੂੰ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ‘ਰੰਗਲੇ ਪੰਜਾਬ ਦੇ’ ਸੁਪਨੇ ਵਿਖਾਉਣ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠ ਦੱਬਿਆ-ਮੁਕਾਰੋਂਪੁਰ ਅਗਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ 16 ਨਸ਼ਾ ਪੀੜਤ ਵਿਅਕਤੀਆਂ ਨੂੰ ਬਚਾਇਆ
Ad Position 24
No active advertisement