16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੀਰੀ-ਪੀਰੀ ਖ਼ਾਲਸਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 26-07-2026

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ-ਜਥੇਦਾਰ ਗੜਗੱਜ
ਝਬਾਲ, 25 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰਾਂ ਕੀਤੀਆ। ਇਸ ਮੌਕੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ,ਜਿਥੋਂ ਗੁਰੂ ਸਾਹਿਬ ਨੇ ਜ਼ਬਰ ਵਿਰੁੱਧ ਖੜਨ ਤੇ ਹੱਕ ਸੱਚ ਦੀ ਪੈਰਵਾਈ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖ਼ਾਲਸਾ ਮਾਰਚ ਦਾ ਉਦੇਸ਼ ਵੀ ਨੌਜਵਾਨੀ ਅਤੇ ਸੰਗਤਾਂ ਨੂੰ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਨਸ਼ਿਆਂ ਵਰਗੀਆਂ ਅਲਮਤਾਂ ਤੋਂ ਦੂਰ ਰੱਖਣਾ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨਾ ਕਦੇ ਕਾਮਯਾਬ ਹੋਈਆਂ ਅਤੇ ਨਾ ਹੀ ਹੋਣਗੀਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਗੁਰਬਾਣੀ ਅਤੇ ਸਿੱਖ ਸਿਧਾਂਤ ਨਾਲ ਜੁੜ ਕੇ ਕੌਮੀ ਹੋਂਦ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਣਾ ਵੀ ਕੀਤੀ। ਖ਼ਾਲਸਾ ਮਾਰਚ ’ਚ ਨਿਹੰਗ ਜਥੇਬੰਦੀਆਂ ਵਲੋਂ ਹਾਥੀ, ਘੋੜੇ ਤੇ ਊਠਾਂ ਨਾਲ ਸ਼ਮੂਲੀਅਤ ਕੀਤੀ ਗਈ। ਖ਼ਾਲਸਾ ਮਾਰਚ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਦੀਆਂ ਧੁੰਨਾਂ ਗਾਇਨ ਕੀਤੀਆਂ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ, ਨਿਹੰਗ ਸਿੰਘ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਮਨਜੀਤ ਕੌਰ ਬਾਠ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਨਾਮ ਸਿੰਘ, ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ, ਹਰਭਜਨ ਸਿੰਘ ਵਕਤਾ, ਮਨਜਿੰਦਰ ਸਿੰਘ ਐਮਾ, ਸਰਨਜੀਤ ਸਿੰਘ ਭੋਜੀਆ, ਸਤਨਾਮ ਸਿੰਘ ਬਾਠ, ਸੁਖਰਾਜ ਸਿੰਘ ਗੰਡੀਵਿੰਡ, ਬਲਦੇਵ ਸਿੰਘ ਮੀਆਂਪੁਰ, ਬਾਬਾ ਅਵਤਾਰ ਸਿੰਘ ਧੱਤਲ, ਚੱਅਰਮੈਨ ਹਰਵੰਤ ਸਿੰਘ ਝਬਾਲ, ਚੱਅਰਮੈਨ ਗੁਰਬੀਰ ਸਿੰਘ, ਅਰਮਿੰਦਰ ਸਿੰਘ ਮਾਣਕ ਬੰਬੇ, ਨਿਸ਼ਾਨ ਸਿੰਘ ਦੋਦੇ, ਵਰਿੰਦਰ ਸਿੰਘ ਠੱਟਾ, ਅਜਮੇਰ ਸਿੰਘ ਕਾਕਾ ਛਾਪਾ, ਜਗਤਾਰ ਸਿੰਘ ਜੱਗਾ, ਸਰਪੰਚ ਸੋਨੂੰ ਦੋਦੇ, ਜਗਦੀਸ਼ ਸਿੰਘ ਬੁੱਟਰ, ਮੈਨੇਜਰ ਧਰਮਿੰਦਰ ਸਿੰਘ, ਮੈਨੇਜਰ ਹਰਜਿੰਦਰ ਸਿੰਘ ਪੱਟੀ, ਮੈਨੇਜਰ ਸਰਬਦਿਆਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੁੱਧ ਦੇ ਖਰੀਦ ਰੇਟ ਵਿਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ ਅਗਲੀ ਖ਼ਬਰ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ
Ad Position 24