16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਵਲੋਂ ਦੁੱਧ ਦੇ ਖਰੀਦ ਰੇਟ ਵਿਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 26-07-2026

ਚੰਡੀਗੜ੍ਹ, 25 ਜੁਲਾਈ (ਅ.ਬ.)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਨ ਅਤੇ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਸਰਦਾਰਪੁਰਾ ਦੀ ਅਗਵਾਈ ਹੇਠ ਆਏ ਵਫ਼ਦ, ਜਿਸ ਵਿਚ ਇਸ ਦੀ ਕਾਰਜਕਾਰੀ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ, ਨਾਲ ਮੁਲਾਕਾਤ ਕੀਤੀ।ਬੈਠਕ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਪਸ਼ੂਆਂ ਦੀ ਖੁਰਾਕ (ਫੀਡ) ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿਚ ਹੋਏ ਭਾਰੀ ਵਾਧੇ ਕਾਰਨ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਗੰਭੀਰ ਚੁਣੌਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਦੁੱਧ ਦੀ ਉਤਪਾਦਨ ਲਾਗਤ ਕਾਫ਼ੀ ਵਧ ਗਈ ਹੈ, ਜਿਸ ਨਾਲ ਡੇਅਰੀ ਖੇਤਰ ਗੰਭੀਰ ਆਰਥਿਕ ਸੰਕਟ ਵਿੱਚ ਫਸ ਗਿਆ ਹੈ ਅਤੇ ਕਿਸਾਨਾਂ ਲਈ ਆਪਣੀ ਰੋਜ਼ੀ-ਰੋਟੀ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।ਇਸ ਮੁੱਦੇ ਦਾ ਤੁਰੰਤ ਸੰਗਿਆਨ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਕਰ ਲਿਆ ਅਤੇ ਦੁੱਧ ਦੇ ਖਰੀਦ ਰੇਟ ਵਿਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ ਕੀਤਾ ਗਿਆ। ਇਹ ਸੋਧਿਆ ਹੋਇਆ ਰੇਟ 21 ਜੁਲਾਈ 2026 ਤੋਂ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਪੰਜਾਬ ਭਰ ਦੇ ਲੱਖਾਂ ਡੇਅਰੀ ਫਾਰਮਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਡਾ. ਮਨਜੀਤ ਸਿੰਘ ਬਰਾੜ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਚਾਰਜ ਦਿੱਤਾ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ
Ad Position 24