07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਵਲੋਂ ਹੋਰ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 26-07-2026

ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਵਲੋਂ ਸੂਬੇ ਭਰ ਵਿਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਾਲ ਕੀਤੀ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਜਾਵੇਗੀ।ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਵਿਚ ਵੱਖ-ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ-ਪ੍ਰਤੀਨਿਧੀਆਂ ਵਲੋਂ ਸੂਬੇ ਭਰ ਵਿਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਦਕਿ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਹੋਰ ਜਨ-ਪ੍ਰਤੀਨਿਧੀਆਂ ਵਲੋਂ ਪੜਾਅ ਵਾਰ ਵੱਖ-ਵੱਖ ਜ਼ਿਲ੍ਹਿਆਂ ਵਿਚ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ।ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀਆਂ ਵਿਚ ਡਾ. ਬਲਜੀਤ ਕੌਰ ਨੇ ਮਲੋਟ ਦੇ ਅੰਬੇਡਕਰ ਭਵਨ, ਡੇਰਾ ਸੱਚਾ ਸੌਦਾ ਰੋਡ ਅਤੇ ਵਾਰਡ ਨੰ. 11 ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ 3 ਆਮ ਆਦਮੀ ਕਲੀਨਿਕਾਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ 25 ਲੱਖ ਦੀ ਲਾਗਤ ਨਾਲ ਬਣੇ ਪਠਾਨਕੋਟ ਸ਼ਹਿਰ ਵਿਖੇ 1 ਕਲੀਨਿਕ, ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 1, ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਹਲਕਾ ਸਾਹਨੇਵਾਲ ਵਿਚ 76.41 ਲੱਖ ਦੀ ਲਾਗਤ ਨਾਲ ਤਿਆਰ ਹੋਏ 3 ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ, ਜਦੋਂਕਿ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ 87 ਲੱਖ ਦੀ ਲਾਗਤ ਵਾਲੇ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਬੁੱਢਾ ਮੱਲ ਗਰਾਉਂਡ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵਲੋਂ ਵੀ ਆਪਣੇ-ਆਪਣੇ ਹਲਕਿਆਂ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।ਪੰਜਾਬ ਸਰਕਾਰ ਨੇ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਕ ਪ੍ਰਭਾਵਸ਼ਾਲੀ ਮਾਡਲ ਵਿਕਸਤ ਕੀਤਾ ਹੈ। ਇਸ ਵੇਲੇ ਸੂਬੇ ਵਿਚ 990 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 414 ਸ਼ਹਿਰੀ ਅਤੇ 576 ਪੇਂਡੂ ਖੇਤਰਾਂ ਵਿਚ ਸਥਾਪਿਤ ਹਨ।

Ad Position 22
No active advertisement
ਪਿਛਲੀ ਖ਼ਬਰ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਜਿੱਤ ਹੋਈ-‘ਆਪ’ ਅਗਲੀ ਖ਼ਬਰ ਪੰਜਾਬ ਸਰਕਾਰ ਨੇ ‘ਆਊਟਸੋਰਸ’ ਮੁਲਾਜ਼ਮਾਂ ਦੀ ਲੁੱਟ-ਖਸੁੱਟ ਕੀਤੀ ਖ਼ਤਮ-ਚੀਮਾ
Ad Position 24
No active advertisement