07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਜਿੱਤ ਹੋਈ-‘ਆਪ’

Ad Position 21
No active advertisement
ਅਜੀਤ ਡੈਸਕ 26-07-2026

ਚੰਡੀਗੜ੍ਹ, 25 ਜੁਲਾਈ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਲੜਾਈ ਲੜ ਰਹੇ ਸਨ। ਇਸ ਤੋਂ ਪਹਿਲਾਂ ਦਿਨ ਵੇਲੇ ‘ਆਪ’ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਦੇ ਰਾਜ-ਵਿਆਪੀ ਧਰਨੇ-ਪ੍ਰਦਰਸ਼ਨ ਕੀਤੇ। ‘ਆਪ’ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿਚ ਸੜਕਾਂ ‘ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ ‘ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਐਡਵੋਕੇਟ ਮਨਦੀਪ ਕੌਰ ਸੰਧੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੋਰ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ
Ad Position 24
No active advertisement