02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੇਪਰ ਲੀਕ ਮਾਮਲਾ : ਈ.ਡੀ. ਵਲੋਂ ਛੱਤੀਸਗੜ੍ਹ ਲੋਕ ਸੇਵਾ ਕਮਿਸ਼ਨ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 26-07-2026

ਰਾਏਪੁਰ, 25 ਜੁਲਾਈ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਈ.ਡੀ. ਨੇ ਸਨਿਚਰਵਾਰ ਨੂੰ ਛੱਤੀਸਗੜ੍ਹ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਮਨ ਸਿੰਘ ਸੋਨਵਾਨੀ ਨੂੰ ਹਵਾਲਾ ਰਾਸ਼ੀ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਕਥਿਤ ਤੌਰ ’ਤੇ ਪ੍ਰੀਖਿਆ ਦਾ ਪੇਪਰ ਲੀਕ ਹੋਣ ਨਾਲ ਜੁੜਿਆ ਹੋਇਆ ਹੈ। ਇਹ ਜਾਂਚ ਛੱਤੀਸਗੜ੍ਹ ਲੋਕ ਸੇਵਾ ਕਮਿਸ਼ਨ (ਸੀ.ਜੀ.ਪੀ.ਐਸ.ਸੀ.) ਦੁਆਰਾ 2020 ਅਤੇ 2021 ’ਚ ਕਰਵਾਈਆਂ ਰਾਜ ਸੇਵਾ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਤੇ ਉਨ੍ਹਾਂ ’ਚ ਹੇਰਾਫੇਰੀ ਨਾਲ ਸੰਬੰਧਿਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛਿਗਿੱਛ ਦੇ ਬਾਅਦ ਸੋਨਵਾਨੀ ਨੂੰ ਹਵਾਲਾ ਰਾਸ਼ੀ ਰੋਕੂ ਐਕਟ ਦੀਆਂ ਵਿਵਸਥਾਵਾਂ ਤਹਿਤ ਹਿਰਾਸਤ ’ਚ ਲਿਆ ਗਿਆ ਹੈ ਤੇ ਉਸ ਨੂੰ ਰਾਏਪੁਰ ਦੀ ਇਕ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ, ਜਿਥੇ ਈ.ਡੀ. ਵਲੋਂ ਉਸ ਦੇ ਹਿਰਾਸਤੀ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਹਵਾਲਾ ਰਾਸ਼ੀ ਦੀ ਇਹ ਜਾਂਚ 2024 ’ਚ ਦਰਜ ਸੀ.ਬੀ.ਆਈ. ਦੀ ਐਫ਼.ਆਈ.ਆਰ. ਤੋਂ ਸ਼ੁਰੂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਆਪਣੇ ਨੌਜਵਾਨਾਂ ’ਤੇ ਮਾਣ- ਸ਼ਬਾਨਾ ਆਜ਼ਮੀ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨਾਲ ਆਮ ਲੋਕਾਂ ਨੂੰ ਮਿਲ ਰਿਹਾ ਵੱਡਾ ਲਾਭ-ਦੇਸ ਰਾਜ ਸੈਣੀ
Ad Position 24
No active advertisement