07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਸਰਕਾਰ ਨੇ ਲੋਕਾਂ ਦੇ ਭਰੋਸੇ ਨਾਲ ਕੀਤਾ ਧੋਖਾ-ਨਾਇਬ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 27-07-2026

ਫਗਵਾੜਾ, 26 ਜੁਲਾਈ (ਹਰਜੋਤ ਸਿੰਘ ਚਾਨਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਹਰ ਪੱਧਰ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਨੇ ਲੋਕਾਂ ਨਾਲ ਵੱਡਾ ਧੋਖਾ ਕੀਤੇ ਹਨ, ਜਿਸ ਦਾ ਜਵਾਬ ਪੰਜਾਬ ਦੇ ਲੋਕ ਸਮਾਂ ਆਉਣ ’ਤੇ ਜ਼ਰੂਰ ਦੇਣਗੇ | ਇਥੇ ਨਵਿਆ ਹੈਂਡਜ ਫਾਊਂਡੇਸ਼ਨ ਵਲੋਂ ਕਰਵਾਏ ਗਏ ਵਿਸ਼ਾਲ ਖ਼ੂਨਦਾਨ ਕੈਂਪ ‘ਚ ਸ਼ਾਮਿਲ ਹੁੰਦਿਆਂ ਸੈਣੀ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਪੰਜਾਬ ‘ਚ ਕੋਈ ਵੀ ਪੇਪਰ ਲੀਕ ਹੋਇਆ ਤਾਂ ਸੰਬੰਧਿਤ ਮੰਤਰੀ ਅਸਤੀਫ਼ਾ ਦੇਵੇਗਾ ਪਰ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਿਸੇ ਨੇ ਜ਼ਿੰਮੇਵਾਰੀ ਲਈ ਅਤੇ ਨਾ ਹੀ ਸਰਕਾਰ ਨੇ ਕੋਈ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਹਾਲ ਹੀ ’ਚ ਆਏ ਐਕਸਾਈਜ਼ ਭਰਤੀ ਪ੍ਰੀਖਿਆ ਦੇ ਨਤੀਜਿਆਂ ‘ਤੇ ਵੀ ਸਵਾਲ ਖੜ੍ਹੇ ਕੀਤੇ। ਮੌਕੇ ਨਵਿਆ ਹੈਲਪਿੰਗ ਹੈਂਡਜ਼ ਫਾਊਂਡੇਸ਼ਨ ਦੇ ਚੇਅਰਮੈਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਦੱਸਿਆ ਕਿ ਇਹ ਫਾਊਂਡੇਸ਼ਨ ਉਨ੍ਹਾਂ ਦੀ ਪੋਤੀ ਨਵਿਆ ਦੀ ਯਾਦ ‘ਚ ਸਥਾਪਤ ਕੀਤੀ ਗਈ ਹੈ, ਜਿਸ ਦਾ ਛੋਟੀ ਉਮਰ ‘ਚ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਕਿਹਾ ਕਿ ਹਰ ਸਾਲ ਉਸ ਦੀ ਯਾਦ ’ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾ ਕੇ ਸਵੈ-ਇੱਛੁਕ ਖ਼ੂਨਦਾਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਤੇ ਲੋਕਾਂ ਦੀ ਸਿਹਤ ਸੇਵਾ ਲਈ ਵੈਂਟੀਲੇਟਰ ਐਂਬੂਲੈਂਸ ਵੀ ਸਮਰਪਿਤ ਕੀਤੀ ਗਈ ਹੈ। ਸਮਾਗਮ ਉਪਰੰਤ ਮੁੱਖ ਮੰਤਰੀ ਸੈਣੀ ਨੇ ਵਿਸ਼ਵਕਰਮਾ ਮੰਦਿਰ ਤੇ ਗੁਰਦੁਆਰਾ ਸੁਖਚੈਨ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਭਾਜਪਾ ਆਗੂ ਆਸ਼ੂ ਸਾਂਪਲਾ, ਤੇਜੱਸਵੀ ਭਾਰਦਵਾਜ, ਬਲਵਿੰਦਰ ਸਿੰਘ ਦੁੱਗਲ, ਸ਼ੀਤਲ ਅੰਗੁਰਾਲ, ਭਾਜਪਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਨਿਰਮਲ ਕੁਟੀਆ ਪੰਡਵਾ ਦੇ ਸੰਤ ਗੁਰਚਰਨ ਸਿੰਘ, ਆਸ਼ੂ ਸਾਂਪਲਾ, ਸਾਹਿਲ ਸਾਂਪਲਾ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ, ਗਾਇਕ ਬੁੱਟਾ ਮੁਹੰਮਦ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਸਮਾਜ ਸੇਵੀ ਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕੱਲ੍ਹ ਤੋਂ ਭਾਰੀ ਮੀਂਹ ਦੀ ਚਿਤਾਵਨੀ ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਬਾਹਰ ਬੇਰੁਜ਼ਗਾਰ ਸਾਂਝਾ ਮੋਰਚਾ ਤੇ ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਪੁਲਿਸ ਨਾਲ ਤਿੱਖੀ...
Ad Position 24
No active advertisement