07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ’ਚ ਕੱਲ੍ਹ ਤੋਂ ਭਾਰੀ ਮੀਂਹ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ (ਸੰਦੀਪ ਕੁਮਾਰ ਮਾਹਨਾ)-ਮੌਸਮ ਵਿਭਾਗ ਅਨੁਸਾਰ ਪੰਜਾਬ ’ਚ 28 ਜੁਲਾਈ ਤੋਂ ਮੌਨਸੂਨ ਮੁੜ ਸਰਗਰਮ ਹੋਵੇਗਾ ਅਤੇ 30 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ 12 ਸੈਂਟੀਮੀਟਰ ਤੋਂ ਵੱਧ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 27 ਜੁਲਾਈ ਦੀ ਰਾਤ ਤੱਕ ਮੌਨਸੂਨ ਦੀਆਂ ਸਥਿਤੀਆਂ ਕਮਜ਼ੋਰ ਰਹਿਣਗੀਆਂ। ਇਸ ਤੋਂ ਬਾਅਦ 28 ਤੋਂ 30 ਜੁਲਾਈ ਤੱਕ ਮੌਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਮੀਂਹ ਦੀਆਂ ਗਤੀਵਿਧੀਆਂ ਵਿਚ ਖਾਸਾ ਵਾਧਾ ਹੋਵੇਗਾ। ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ, ਜਦਕਿ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਦੇ ਭਰੋਸੇ ਨਾਲ ਕੀਤਾ ਧੋਖਾ-ਨਾਇਬ ਸਿੰਘ ਸੈਣੀ
Ad Position 24
No active advertisement