15 ਸਤੰਬਰ ਤੋਂ ਸੰਗਰੂਰ ਵਿਖੇ ਲਗਾਤਾਰ ਧਰਨੇ ਦਾ ਐਲਾਨ
ਸੰਗਰੂਰ, 26 ਜੁਲਾਈ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ, ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਪੰਜਾਬ, ਅੰਤਰ ਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ, ਦੁਆਬਾ ਜਨਰਲ ਆ ਗਏ ਕੈਟਾਗਰੀ ਫ਼ਰੰਟ ਪੰਜਾਬ, ਸਰਪੰਚ ਯੂਨੀਅਨ ਪੰਜਾਬ,ਜਨਰਲ ਬੀ.ਸੀ. ਅਧਿਆਪਕ ਮੰਚ, ਜਨਰਲ ਕੈਟਾਗਰੀ ਸਿੱਖਿਆ ਵਿਭਾਗ, ਪੰਜਾਬੀ ਯੂਨੀਵਰਸਿਟੀ ,ਅਗਰਵਾਲ ਸਭਾ, ਬ੍ਰਾਹਮਣ ਸਭਾ, ਕਿਸਾਨ ਸਭਾ ਅਤੇ ਹੋਰ ਜਨਰਲ ਭਰਾਤਰੀ ਸਭਾਵਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਭਰਵੀਂ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੂਬਾ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਰਾਜ ਕੁਮਾਰ ਟੋਨੀ, ਸਿਮਰਜੀਤ ਸਿੰਘ ਸੰਧੂ, ਸਾਰਜ ਸਿੰਘ, ਬਦਰੀ ਜਿੰਦਲ ਪ੍ਰਧਾਨ ਅਗਰਵਾਲ ਸਭਾ, ਅਸ਼ੋਕ ਗੋਇਲ, ਰਾਜ ਸ਼ਰਮਾ, ਰਜਿੰਦਰ ਗੋਇਲ, ਬਲਬੀਰ ਸਿੰਘ ਫੁਗਲਾਣਾ, ਜਗਦੀਸ ਸਿੰਘ, ਮੰਜੁਲਾ ਸ਼ਰਮਾ , ਜਤਿੰਦਰ ਸਿੰਘ ਜੋਤੀ, ਅਵਤਾਰ ਸਿੰਘ ਭਲਵਾਨ, ਜਗਦੀਸ ਸਿੰਗਲਾ, ਸਰਜੀਵਨ ਜਿੰਦਲ, ਪਵਨ ਕੁਮਾਰ ਸਿੰਗਲਾ, ਪਾਲੀ ਰਾਮ ਬਾਂਸਲ, ਰਾਮ ਅਵਤਾਰ ਬਾਂਸਲ, ਅਰੁਣ ਕੁਮਾਰ ਸੰਯੁਕਤ ਸਕੱਤਰ ਬ੍ਰਾਹਮਣ ਸਭਾ, ਸ਼ਿਵਪਾਲ ਗੋਇਲ, ਇਕਬਾਲ ਸਿੰਘ ਸਿੱਧੂ, ਵਿਜੇ ਕੁਮਾਰ ਸਿੰਗਲਾ ਵਲੋਂ ਪੰਜਾਬ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਵੱਖ-ਵੱਖ ਜਾਤੀਆਂ ਨਾਲ ਸੰਬੰਧਿਤ ਕਮਿਸ਼ਨਾਂ/ਬੋਰਡਾਂ ਆਦਿ ਦੇ ਚੇਅਰਪਰਸਨ, ਉਪ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਜਾ ਚੁੱਕੇ ਹਨ, ਪ੍ਰੰਤੂ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਨਾ ਕਰਨ ਨਾਲ ਜਨਰਲ ਵਰਗ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ, ਜਦੋਂਕਿ ਸਾਲ 2022 ਵਿਚ ਜਨਰਲ ਵਰਗ ਵਲੋਂ ਭਗਵੰਤ ਮਾਨ ਸਰਕਾਰ ਲਿਆਉਣ ਲਈ ਅਹਿਮ ਭੂਮਿਕਾ ਨਿਭਾਈ ਅਤੇ ਬਿਨਾਂ ਕਿਸੇ ਦੇ ਦਬਾਅ ਤੋਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ। ਮੀਟਿੰਗ ਵਿਚ ਭਰਾਤਰੀ ਜਥੇਬੰਦੀਆਂ ਵਲੋਂ ਅਗਲੀ ਰਣਨੀਤੀ ਤਿਆਰ ਕਰਨ ਅਤੇ 15 ਸਤੰਬਰ ਤੋਂ ਲਗਾਤਾਰ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ’ਚ ਸੁਖਵੀਰਪਾਲ ਸਿੰਘ, ਹਰਗੁਰਮੀਤ ਸਿੰਘ, ਅਮਿਤ ਕੁਮਾਰ,ਪ੍ਰਵੀਨ ਸ਼ਰਮਾ, ਪ੍ਰਿੰਸੀਪਲ ਨਰੇਸ਼ ਕੁਮਾਰ, ਗੁਰਦੀਪ ਸਿੰਘ ਕਾਲਾਝਾੜ, ਪਵਲ ਸਿੰਗਲਾ, ਅੰਮ੍ਰਿਤਪਾਲ ਧੀਰ, ਰਜਿੰਦਰ ਕੁਮਾਰ ਕਾਂਸਲ, ਜਰਨੈਲ ਸਿੰਘ, ਜਸਵਿੰਦਰ ਬਾਵਲਾ, ਬੂਟਾ ਸਿੰਘ, ਅਵਤਾਰ ਸਿੰਘ, ਅਛਰ ਕੁਮਾਰ, ਸੁਖਦੇਵ ਸਿੰਘ, ਮਨਪ੍ਰੀਤ ਸ਼ਰਮਾ ਆਦਿ ਹਾਜ਼ਰ ਸਨ।
ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਨਿਯੁਕਤ ਨਾ ਕਰਨ ਦੇ ਚਲਦਿਆਂ ਜਨਰਲ ਵਰਗ ਵਿਚ ਭਾਰੀ ਰੋਸ
ਅਜੀਤ ਡੈਸਕ
27-07-2026