07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਦੇਸ਼ ਦੀ ਸੁਰੱਖਿਆ ਨਾਲ ਜੁੜੀ ਅਹਿਮ ਸੰਸਦੀ ਕਮੇਟੀ ’ਚ ਤਰੁਣ ਚੁੱਘ ਨੂੰ ਮਿਲੀ ਥਾਂ

Ad Position 21
No active advertisement
ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਰਾਜ ਸਭਾ ਦੀ ਗ੍ਰਹਿ ਮੰਤਰਾਲਾ ਸੰਬੰਧੀ ਸੰਸਦੀ ਸਥਾਈ ਕਮੇਟੀ ਦਾ ਮੈਂਬਰ ਮਨੋਨੀਤ ਕੀਤਾ ਗਿਆ ਹੈ। ਅੰਦਰੂਨੀ ਸੁਰੱਖਿਆ, ਸਰਹੱਦੀ ਪ੍ਰਬੰਧਨ, ਪੁਲਿਸ ਸੁਧਾਰ ਅਤੇ ਆਫ਼ਤ ਪ੍ਰਬੰਧਨ ਵਰਗੇ ਸੰਵੇਦਨਸ਼ੀਲ ਵਿਸ਼ਿਆਂ ਨਾਲ ਜੁੜੀ ਇਸ ਅਹਿਮ ਕਮੇਟੀ ’ਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਤਰੁਣ ਚੁੱਘ ਨੂੰ ਗ੍ਰਹਿ ਮੰਤਰਾਲਾ ਸੰਬੰਧੀ ਵਿਭਾਗੀ ਸੰਸਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਕਮੇਟੀ ਦੇਸ਼ ਦੀ ਅੰਦਰੂਨੀ ਸੁਰੱਖਿਆ, ਸਰਹੱਦਾਂ ਦੀ ਸੁਰੱਖਿਆ, ਕੇਂਦਰੀ ਸੁਰੱਖਿਆ ਬਲਾਂ ਦੀ ਕਾਰਗੁਜ਼ਾਰੀ, ਪੁਲਿਸ ਪ੍ਰਣਾਲੀ ਵਿਚ ਸੁਧਾਰ ਅਤੇ ਆਫ਼ਤ ਪ੍ਰਬੰਧਨ ਵਰਗੇ ਅਹਿਮ ਵਿਸ਼ਿਆਂ ’ਤੇ ਸਰਕਾਰ ਦੀਆਂ ਨੀਤੀਆਂ ਦੀ ਸਮੀਖਿਆ ਕਰਦੀ ਹੈ ਅਤੇ ਆਪਣੀਆਂ ਸਿਫ਼ਾਰਸ਼ਾਂ ਦਿੰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਲਹਿੰਦੇ ਪੰਜਾਬ ’ਚ ਲਗਾਤਾਰ ਮੀਂਹ ਕਾਰਨ 7 ਮੌਤਾਂ ਅਗਲੀ ਖ਼ਬਰ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਦੇ ਟੀਜ਼ਰ ਜਾਰੀ ਕਰਨ ਮੌਕੇ ਲੱਗੀਆਂ ਰੌਣਕਾਂ
Ad Position 24
No active advertisement