07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਅੱਜ ਵੀ ਮੁਕੰਮਲ ਹੜਤਾਲ ’ਤੇ ਰਹਿਣਗੇ ਸੂਬੇ ਭਰ ਦੇ ਡੀ. ਸੀ. ਦਫ਼ਤਰ ਮੁਲਾਜ਼ਮ

Ad Position 21
No active advertisement
ਅਜੀਤ ਡੈਸਕ 27-07-2026

ਜਲੰਧਰ, 26 ਜੁਲਾਈ (ਜਤਿੰਦਰ ਪੰਮੀ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਨੂੰ ਸਰਕਾਰ ਵਲੋਂ ਮਾਲ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਲਈ 27 ਜੁਲਾਈ ਨੂੰ ਸੱਦ ਲਿਆ ਗਿਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰਾਂ ਦੇ ਮੁਲਾਜ਼ਮ ਮੁਕੰਮਲ ਹੜਤਾਲ ’ਤੇ ਰਹਿਣਗੇ।ਜਾਣਕਾਰੀ ਦਿੰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਡੀ. ਸੀ. ਦਫ਼ਤਰਾਂ ਵਿਚ ਤਾਇਨਾਤ ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ 23 ਤੋਂ 26 ਜੁਲਾਈ ਤੱਕ ਮੁਕੰਮਲ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਸੀ ਪਰ ਜਥੇਬੰਦੀ ਵਲੋਂ ਸਰਕਾਰ ਨੂੰ ਭੇਜੇ ਮੰਗ ਪੱਤਰ ਨੰਬਰ 75 ਮਿਤੀ 24-04-2026 ਵਿਚ ਦਰਜ ਕਿਸੇ ਵੀ ਮੰਗ ਦੀ ਪੂਰਤੀ ਨਹੀਂ ਹੋਈ। ਇਸ ਲਈ 27 ਜੁਲਾਈ ਮੀਟਿੰਗ ’ਚ ਸ਼ਾਮਿਲ ਹੋਣ ਦੇ ਬਾਵਜੂਦ ਸਮੂਹ ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰ ਮੁਲਾਜ਼ਮ ਹੜਤਾਲ ’ਤੇ ਰਹਿਣਗੇ। ਆਗੂਆਂ ਕਿਹਾ ਕਿ ਮੀਟਿੰਗ ਵਿਚ ਸਾਡੀਆਂ ਮੰਗਾਂ ’ਤੇ ਕੋਈ ਢੁੱਕਵੀਂ ਕਾਰਵਾਈ ਨਾ ਹੋਣ ’ਤੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬਾਜਵਾ ਵਲੋਂ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਵਿਧਾਨ ਸਭ ਦੇ ਸਪੀਕਰ ਨੂੰ ਚਿੱਠੀ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ
Ad Position 24
No active advertisement