08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਅੱਤਵਾਦੀ ਸੰਗਠਨਾਂ ਨੇ ਆਪਣੇ ਟਿਕਾਣੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਖ਼ੈਬਰ ਪਖਤੂਨਖਵਾ ’ਚ ਕੀਤੇ ਤਬਦੀਲ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ, ਹਿਜ਼ਬੁਲ ਮੁਜ਼ਾਹਦੀਨ ਅਤੇ ਹੋਰ ਰਣਨੀਤਕ ਤੌਰ ‘ਤੇ ਆਪਣੇ ਕੈਂਪਾਂ ਨੂੰ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਪਾਕਿ ਦੇ ਖ਼ੈਬਰ ਪਖਤੂਨਖਵਾ ਸੂਬੇ ‘ਚ ਤਬਦੀਲ ਕਰ ਰਹੇ ਹਨ। ਉਨ੍ਹਾਂ ਦੀ ਇਸ ਕਾਰਵਾਈ ਨਾਲ ਸਾਫ਼ ਹੋ ਜਾਂਦਾ ਹੈ ਕਿ ਅੱਤਵਾਦੀ ਸੰਗਠਨ ਹੁਣ ਪੀ. ਓ. ਕੇ. ਨੂੰ ਅਸੁਰੱਖਿਅਤ ਸਮਝ ਰਹੇ ਹਨ ਅਤੇ ਖ਼ੈਬਰ ਪਖਤੂਨਖਵਾ ਦੀ ਭੂਗੋਲਿਕ ਸਥਿਤੀ ਅਤੇ ਅਫ਼ਗਾਨ ਸਰਹੱਦ ਦੀ ਨੇੜਤਾ ਉਨ੍ਹਾਂ ਨੂੰ ਵੱਡਾ ਫ਼ਾਇਦਾ ਦੇ ਸਕਦੀ ਹੈ। ਹਾਲਾਂਕਿ, ਸਾਲਾਂ ਤੋਂ ਭਾਰਤ ਵਿਚ ਘੁਸਪੈਠ ਕਰਨ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਲਾਂਚ ਪੈਡ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਹੀ ਰਹਿਣਗੇ। ਆਪ੍ਰੇਸ਼ਨ ਸੰਧੂਰ ‘ਚ ਭਾਰਤੀ ਹਵਾਈ ਸੈਨਾ ਨੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਅਤੇ ਲਹਿੰਦੇ ਪੰਜਾਬ ‘ਚ ਘੱਟੋ-ਘੱਟ 9 ਵੱਡੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਅੱਤਵਾਦੀਆਂ ਨੂੰ ਇਕ ਸੁਰੱਖਿਅਤ ਪਨਾਹਗਾਹ ਵਜੋਂ ਖ਼ੈਬਰ ਪਖਤੂਨਖਵਾ ਸੂਬੇ ਦੀ ਹਜ਼ਾਰਾ ਡਿਵੀਜ਼ਨ ਦੇ ਮਾਨਸੇਹਰਾ ਸ਼ਹਿਰ ਭੇਜਿਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ ਜੈਸ਼-ਏ-ਮੁਹੰਮਦ ਨੇ ਉਥੇ ਇਕ ਜਨਤਕ ਭਰਤੀ ਮੁਹਿੰਮ ਦਾ ਆਯੋਜਨ ਕੀਤਾ ਹੈ ਅਤੇ ਇਹ ਮੁਹਿੰਮ ਪਾਕਿਸਤਾਨੀ ਪੁਲਿਸ ਦੀ ਸੁਰੱਖਿਆ ਹੇਠ ਚਲਾਈ ਜਾ ਰਹੀ ਹੈ। ਦੂਜੇ ਪਾਸੇ, ਹਿਜ਼ਬੁਲ ਮੁਜ਼ਾਹਦੀਨ ਉਕਤ ਸੂਬੇ ਦੇ ਲੋਅਰ ਦੀਰ ‘ਚ ਇਕ ਨਵਾਂ ‘ਐੱਚ. ਐੱਮ. 313’ ਨਾਮੀ ਸਿਖਲਾਈ ਕੈਂਪ ਬਣਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸੁਰੱਖਿਆ ਏਜੰਸੀਆਂ ਉਕਤ ਕੈਂਪਾਂ ਨਾਲ ਸੰਬੰਧਿਤ ਨਾ ਸਿਰਫ਼ ਵੇਰਵੇ ਉਪਲਬਧ ਹਨ, ਬਲਕਿ ਉਨ੍ਹਾਂ ਕੋਲ ਪਾਕਿਸਤਾਨੀ ਸਾਜ਼ਿਸ਼ਾਂ ਬਾਰੇ ਵੱਖ-ਵੱਖ ਸਥਾਨਾਂ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ‘ਅਸ਼ੀਰਵਾਦ ਸਕੀਮ’ ਤਹਿਤ 28.01 ਕਰੋੜ ਦੀ ਰਾਸ਼ੀ ਜਾਰੀ ਅਗਲੀ ਖ਼ਬਰ ਬੈਂਕ ਆਫ਼ ਇੰਡੀਆ ਦਾ ਸ਼ੁੱਧ ਲਾਭ ਵਧ ਕੇ 3,068 ਕਰੋੜ ਰੁਪਏ ਹੋਇਆ
Ad Position 24