08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਸਰਕਾਰ ਵਲੋਂ ‘ਅਸ਼ੀਰਵਾਦ ਸਕੀਮ’ ਤਹਿਤ 28.01 ਕਰੋੜ ਦੀ ਰਾਸ਼ੀ ਜਾਰੀ

Ad Position 21
No active advertisement
ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ -ਅਸ਼ੀਰਵਾਦ ਸਕੀਮ_ ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ 28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ ‘ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ ‘ਯੂਫੋਰਿਆ-2026’ ਫਰੈਸ਼ਰਜ਼ ਪਾਰਟੀ ਕਰਵਾਈ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ, ਭੰਗ... ਅਗਲੀ ਖ਼ਬਰ ਅੱਤਵਾਦੀ ਸੰਗਠਨਾਂ ਨੇ ਆਪਣੇ ਟਿਕਾਣੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਖ਼ੈਬਰ ਪਖਤੂਨਖਵਾ ’ਚ ਕੀਤੇ ਤਬਦੀਲ
Ad Position 24