09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪਾਕਿਸਤਾਨ ’ਚ ‘ਪ੍ਰਮਾਣੂ ਬਟਨ’ ਹੁਣ ਫ਼ੌਜ ਕੋਲ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਆਪਣੇ ਰੱਖਿਆ ਢਾਂਚੇ ‘ਚ ਇਕ ਵੱਡਾ ਬਦਲਾਅ ਕੀਤਾ ਹੈ, ਜਿਸ ਦੇ ਚਲਦਿਆਂ ਪ੍ਰਮਾਣੂ ਹਥਿਆਰਾਂ ਅਤੇ ਰਣਨੀਤਕ ਮਿਜ਼ਾਈਲ ਪ੍ਰਣਾਲੀਆਂ ਦੀ ਸੰਚਾਲਨ ਕਮਾਂਡ ਫ਼ੌਜ ਨੂੰ ਸੌਂਪ ਦਿੱਤੀ ਗਈ ਹੈ। ਨਵੇਂ ਕਾਨੂੰਨ ਦੇ ਤਹਿਤ ਨੈਸ਼ਨਲ ਸਟਰੈਟੇਜਿਕ ਕਮਾਂਡ ਭਾਵ ਰਾਸ਼ਟਰੀ ਰਣਨੀਤਕ ਕਮਾਂਡ (ਐੱਨ. ਐੱਸ. ਸੀ.) ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੀ ਅਗਵਾਈ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਕਰਨਗੇ। ਜਾਣਕਾਰੀ ਅਨੁਸਾਰ ਐੱਨ. ਐੱਸ. ਸੀ. ਦਾ ਗਠਨ 27ਵੇਂ ਸੰਵਿਧਾਨਕ ਸੋਧ ਤੋਂ ਬਾਅਦ ਕੀਤਾ ਗਿਆ ਹੈ, ਜਿਸ ਤਹਿਤ ਪ੍ਰਮਾਣੂ ਹਥਿਆਰਾਂ ਅਤੇ ਹੋਰ ਮਹੱਤਵਪੂਰਨ ਰਣਨੀਤਕ ਸੰਪਤੀਆਂ ਦਾ ਸੰਚਾਲਨ ਹੁਣ ਸਿੱਧੇ ਤੌਰ ‘ਤੇ ਕੇਂਦਰੀ ਫ਼ੌਜੀ ਕਮਾਂਡ ਦੇ ਅਧੀਨ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਲੈਫ਼ਟੀਨੈਂਟ ਜਨਰਲ ਅਮੀਰ ਰਜ਼ਾ ਨੂੰ ਚਾਰ-ਸਿਤਾਰਾ ਜਨਰਲ ਵਜੋਂ ਤਰੱਕੀ ਦੇ ਕੇ ਉਨ੍ਹਾਂ ਨੂੰ ਇਸ ਨਵੀਂ ਕਮਾਂਡ ਦਾ ਪਹਿਲਾ ਕਮਾਂਡਰ ਨਿਯੁਕਤ ਕੀਤਾ ਹੈ। ਨਵਾਂ ਢਾਂਚਾ ਵੱਡੇ ਪੱਧਰ ‘ਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ. ਐੱਲ. ਏ.) ਦੇ ਮਾਡਲ ‘ਤੇ ਤਿਆਰ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਪਾਕਿਸਤਾਨ ਦਾ ਪ੍ਰਮਾਣੂ ਪ੍ਰੋਗਰਾਮ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਰਾਸ਼ਟਰੀ ਕਮਾਂਡ ਅਥਾਰਿਟੀ (ਐੱਨ. ਸੀ. ਏ.) ਦੇ ਅਧੀਨ ਸੀ। ਪ੍ਰਮਾਣੂ ਹਥਿਆਰਾਂ ਦੀ ਵਰਤੋਂ ਜਾਂ ਤਾਇਨਾਤੀ ਬਾਰੇ ਅੰਤਿਮ ਫ਼ੈਸਲਾ ਪਾਕਿ ਦੇ ਪ੍ਰਧਾਨ ਮੰਤਰੀ ਵਲੋਂ ਹੀ ਲਿਆ ਜਾਂਦਾ ਸੀ।

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀ ਸੰਗਤ ਦੇ ਪਿਆਰ ਅਤੇ ਵਿਸ਼ਵਾਸ ਦਾ ਹਮੇਸ਼ਾ ਰਿਣੀ ਰਹਾਂਗਾ- ਗੁਰਪ੍ਰੀਤ ਸਿੰਘ ਸੇਖੋਂ ਪਿੰਡ ਚੱਕੀਆਂ ਵਿਖੇ ਜਥੇ.ਮੋਹ... ਅਗਲੀ ਖ਼ਬਰ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਵਲੋਂ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ
Ad Position 24