02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਸਟ੍ਰੇਲੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗੜਗੱਜ ਵਲੋਂ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 28-07-2026

ਚਾਰ ਸਿੱਖ ਆਗੂਆਂ ਦੀ ਟੀਮ ਨੂੰ ਘਟਨਾ ਦੀ ਰਿਪੋਰਟ ਅਕਾਲ ਤਖ਼ਤ ਸਾਹਿਬ ਭੇਜਣ ਦੇ ਆਦੇਸ਼
ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਮਾਰਤ ਦੇ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਦੁਨੀਆ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਜਥੇਦਾਰ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ ਅਤੇ ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਨੂੰ ਆਦੇਸ਼ ਕੀਤਾ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣ ਅਤੇ ਇਸ ਘਟਨਾ ਦੀ ਸਮੁੱਚੀ ਰਿਪੋਰਟ ਅਕਾਲ ਤਖ਼ਤ ਸਾਹਿਬ ਨੂੰ ਸੌਂਪਣ। ਉਨ੍ਹਾਂ ਗੁਰਦੁਆਰਾ ਦਸਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨੂੰ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦਾ ਆਦੇਸ਼ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਚਿੱਟੇ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਬੀ.ਐੱਡ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24
No active advertisement