03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਦਿਆਰਥੀਆਂ ’ਤੇ ਪੈਲੇਟ ਗੰਨਾਂ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਰੰਧਾਵਾ

Ad Position 21
No active advertisement
ਅਜੀਤ ਡੈਸਕ 28-07-2026

ਚੰਡੀਗੜ੍ਹ, 27 ਜੁਲਾਈ (ਵਿਕਰਮਜੀਤ ਸਿੰਘ ਮਾਨ) - ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਹਾਰ ਅਤੇ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਏ.ਕੇ-47 ਰਾਈਫਲਾਂ ਅਤੇ ਪੈਲੇਟ ਗੰਨਾਂ ਦੀ ਕਥਿਤ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਅਜਿਹਾ ਵਿਹਾਰ ਇਕ ਲੋਕਤੰਤਰੀ ਦੇਸ਼ ਵਿਚ ਪੂਰੀ ਤਰ੍ਹਾਂ ਨਿੰਦਣਯੋਗ ਹੈ। ਉਨ੍ਹਾਂ ਵਿਦਿਆਰਥੀਆਂ ਵਿਰੁੱਧ ਰਾਈਫਲਾਂ ਅਤੇ ਡੰਡਿਆਂ ਦੀ ਵਰਤੋਂ ਲਈ ਅਮਿਤ ਸ਼ਾਹ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦਾ ਵੀ ਸਮਰਥਨ ਕੀਤਾ। ਰੰਧਾਵਾ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਬਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਕੰਮ ਕਰਦੇ ਹਨ ਅਤੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਇਸ ਪੂਰੇ ਮਾਮਲੇ ਲਈ ਜਵਾਬਦੇਹ ਹਨ।

Ad Position 22
No active advertisement
ਪਿਛਲੀ ਖ਼ਬਰ ਭਾਈ ਸੰਦੀਪ ਸਿੰਘ ਸੰਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਅਗਲੀ ਖ਼ਬਰ ਮੁੱਖ ਮੰਤਰੀ ਨੇ 1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ
Ad Position 24
No active advertisement