03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਈ ਸੰਦੀਪ ਸਿੰਘ ਸੰਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ

Ad Position 21
No active advertisement
ਅਜੀਤ ਡੈਸਕ 28-07-2026

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੁਧੀਰ ਸੂਰੀ ਹੱਤਿਆ ਮਾਮਲੇ ਵਿਚ ਨਾਮਜ਼ਦ ਭਾਈ ਸੰਦੀਪ ਸਿੰਘ ਸੰਨੀ ਨੂੰ ਅੱਜ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਭਾਈ ਬਿਕਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਿਚ ਬੰਦ ਭਾਈ ਸੰਦੀਪ ਸਿੰਘ ਦੀ ਕੁਝ ਦਿਨਾਂ ਤੋਂ ਸਿਹਤ ਠੀਕ ਨਹੀਂ ਸੀ ਅਤੇ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ। ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਸਿਹਤ ਦਾ ਚੈੱਕ ਅਪ ਕੀਤਾ ਗਿਆ। ਕੁਝ ਟੈਸਟ ਲਏ ਗਏ। ਉਨ੍ਹਾਂ ਦੱਸਿਆ ਕਿ ਕਲੈਸਟਰੋਲ ਵਧਣ ਸਮੇਤ ਹੋਰ ਦਿੱਕਤਾਂ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭਾਈ ਕ੍ਰਿਸ਼ਨ ਸਿੰਘ ਰੁਪਾਣਾ, ਮੁੱਖ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਕਰੀਬ ਦੋ ਢਾਈ ਘੰਟੇ ਬਾਅਦ ਵਾਪਸ ਭਾਈ ਸੰਦੀਪ ਸਿੰਘ ਨੂੰ ਜੇਲ੍ਹ ਵਿਖੇ ਲਿਜਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਦੇ ਮੁਹੱਲਾ ਕਲੀਨਿਕਾਂ ਦੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਅਗਲੀ ਖ਼ਬਰ ਵਿਦਿਆਰਥੀਆਂ ’ਤੇ ਪੈਲੇਟ ਗੰਨਾਂ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਰੰਧਾਵਾ
Ad Position 24
No active advertisement