03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਭਰ ਦੇ ਮੁਹੱਲਾ ਕਲੀਨਿਕਾਂ ਦੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

Ad Position 21
No active advertisement
ਅਜੀਤ ਡੈਸਕ 28-07-2026

ਬਠਿੰਡਾ, 27 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਵਿਚ ਚੱਲ ਰਹੇ 1090 ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ, ਜਿਸ ਕਾਰਨ ਸੂਬੇ ਭਰ ਦੇ ਕਲੀਨਿਕਾਂ ਵਿਚ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਇਸ ਹੜਤਾਲ ਕਾਰਨ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਥਿਤ ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਇਲਾਜ ਲਈ ਆਉਣ ਵਾਲੇ ਹਜ਼ਾਰਾਂ ਮਰੀਜ਼ ਪ੍ਰਭਾਵਿਤ ਹੋ ਰਹੇ ਹਨ। ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਦੇ ਝੰਡੇ ਹੇਠਾਂ ਕੀਤੀ ਗਈ ਹੜਤਾਲ ਦੌਰਾਨ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਸਿਵਲ ਹਸਪਤਾਲਾਂ ਵਿਚ ਸਿਵਲ ਸਰਜਨਾਂ ਦੇ ਦਫ਼ਤਰਾਂ ਮੂਹਰੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਸਿਵਲ ਹਸਪਤਾਲ ਬਠਿੰਡਾ ’ਚ ਲਗਾਏ ਧਰਨੇ ਦੌਰਾਨ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਸ਼ਦੀਪ ਸਿੰਘ ਤੇ ਗੁਣਪ੍ਰੀਤ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਦੇ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਨੌਕਰੀ ਦੀ ਸੁਰੱਖਿਆ ਮਿਲੀ ਹੈ ਅਤੇ ਨਾ ਹੀ ਸਰਕਾਰੀ ਕਰਮਚਾਰੀਆਂ ਵਰਗੀਆਂ ਸਹੂਲਤਾਂ, ਜਦਕਿ ਇਸ ਸੰਬੰਧੀ ਉਹ ਕਈ ਵਾਰ ਸੂਬੇ ਦੇ ਸਿਹਤ ਮੰਤਰੀ ਦਾ ਦਰਵਾਜਾ ਖੜਕਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ, ਤਨਖ਼ਾਹਾਂ ਤੇ ਇੰਨਸੈਂਟਿਵ ਵਿਚ ਵਾਧਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਈਪੀਐਫ, ਈਐਸਆਈ, ਮੈਡੀਕਲ ਛੁੱਟੀ, ਪ੍ਰਸੂਤਾ ਛੁੱਟੀ ਅਤੇ ਹੋਰ ਸਰਕਾਰੀ ਸੇਵਾ ਲਾਭ ਦੇਣ ਦੇ ਨਾਲ-ਨਾਲ ਨੌਕਰੀ ਦੀ ਪੂਰੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ ਅਤੇ ਉਕਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਅਣਮਿੱਥੇ ਸਮੇਂ ਦੀ ਹੜਤਾਲ ਲਗਾਤਾਰ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ ਤੋਂ ਇਆਲੀ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਾਉਣ ਦੀ ਵਕਾਲਤ ਅਗਲੀ ਖ਼ਬਰ ਭਾਈ ਸੰਦੀਪ ਸਿੰਘ ਸੰਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ
Ad Position 24
No active advertisement