03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਲਕਾ ਦਾਖਾ ਤੋਂ ਇਆਲੀ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਾਉਣ ਦੀ ਵਕਾਲਤ

Ad Position 21
No active advertisement
ਅਜੀਤ ਡੈਸਕ 28-07-2026

ਚੰਡੀਗੜ੍ਹ, 27 ਜੁਲਾਈ (ਪ੍ਰੋ. ਅਵਤਾਰ ਸਿੰਘ) – ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਪਣੀ ਹੀ ਵਿਧਾਨ ਸਭਾ ਸੀਟ ਦਾਖਾ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਾਉਣ ਦੀ ਇੱਛਾ ਜਤਾਈ ਹੈ। ਇਆਲੀ ਨੇ ਕਿਹਾ ਕਿ ਜੇਕਰ ਬੀਬੀ ਖਾਲੜਾ ਦਾਖਾ ਤੋਂ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਇਹ ਸਮੁੱਚੇ ਹਲਕੇ ਲਈ ਮਾਣ ਦੀ ਗੱਲ ਹੋਵੇਗੀ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਾ ਦਾਖਾ ਦੀ ਸੰਗਤ ਅਤੇ ਪਾਰਟੀ ਵਰਕਰਾਂ ਦੀ ਸਾਂਝੀ ਜ਼ਿੰਮੇਵਾਰੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਥਕ ਧਿਰਾਂ ਨੂੰ ਨਿੱਜੀ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਏਕਤਾ ਦਾ ਪ੍ਰਗਟਾਵਾ ਕਰਨ ਦੀ ਅਪੀਲ ਵੀ ਕੀਤੀ। ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਬੀਬੀ ਖਾਲੜਾ 2027 ਦੀ ਵਿਧਾਨ ਸਭਾ ਚੋਣ ਹਲਕਾ ਦਾਖਾ ਤੋਂ ਲੜਨ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਖਾਲੜਾ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਇਹ ਉਨ੍ਹਾਂ ਲਈ ਅਤੇ ਹਲਕੇ ਦੇ ਲੋਕਾਂ ਲਈ ਮਾਣ ਅਤੇ ਖੁਸ਼ਕਿਸਮਤੀ ਦੀ ਗੱਲ ਹੋਵੇਗੀ। ਇਆਲੀ ਨੇ ਕਿਹਾ ਕਿ ਬੀਬੀ ਖਾਲੜਾ ਨੂੰ ਸਿਰਫ਼ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਲੋੜ ਹੋਵੇਗੀ, ਜਦਕਿ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਦਾਖਾ ਦੀ ਸੰਗਤ, ਪਾਰਟੀ ਵਰਕਰ ਅਤੇ ਸਮੁੱਚਾ ਇਲਾਕਾ ਦਿਨ-ਰਾਤ ਇਕ ਕਰ ਦੇਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦਾਖਾ ਦੀ ਧਰਤੀ ਬੀਬੀ ਖਾਲੜਾ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਭਰਵਾਂ ਸਮਰਥਨ ਦੇਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਦੇ ਸਮੇਂ ਉਨ੍ਹਾਂ ਨੇ ਨਾ ਵਿਧਾਨ ਸਭਾ ਟਿਕਟ ਦੀ ਕੋਈ ਸ਼ਰਤ ਰੱਖੀ ਸੀ ਅਤੇ ਨਾ ਹੀ ਕਿਸੇ ਅਹੁਦੇ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਦਾ ਮਕਸਦ ਸਿਰਫ਼ ਪੰਥਕ ਮੁੱਦਿਆਂ, ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਧੀਕੀ ਖ਼ਿਲਾਫ਼ ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਪੰਜਾਬ ਭਰ ਦੇ ਮੁਹੱਲਾ ਕਲੀਨਿਕਾਂ ਦੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ
Ad Position 24
No active advertisement