03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਿਮਰਨ ਟਾਂਕ ਨੇ ਐਮ.ਏ.ਅੰਗਰੇਜ਼ੀ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 28-07-2026

ਅਬੋਹਰ, 27 ਜੁਲਾਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਏ. ਅੰਗਰੇਜ਼ੀ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਗੋਪੀਚੰਦ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮੱਲ੍ਹਾਂ ਮਾਰਨ ਦੀ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ। ਵਿਦਿਆਰਥਣ ਸਿਮਰਨ ਟਾਂਕ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੈਨਾ ਸੇਤੀਆ ਨੇ 71.66 ਫ਼ੀਸਦੀ ਅੰਕ ਨਾਲ ਯੂਨੀਵਰਸਿਟੀ ਵਿਚ ਚੌਥਾ (ਕਾਲਜ ’ਚੋਂ ਦੂਜਾ) ਅਤੇ ਨੰਦਿਨੀ ਧਵਨ ਨੇ 66.61 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਾਲਜ ਦੀਆਂ 9 ਹੋਰ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਸੀਮਾ ਸੋਮਾਨੀ, ਸਮੂਹ ਸਟਾਫ਼ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਦੀ ਅਨਾਜ ਮੰਡੀ ’ਚ 31 ਨੂੰ ਸ਼ਹੀਦ ਊਧਮ ਸਿੰਘ ਦਾ ਰਾਜ ਪੱਧਰੀ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ-ਅਮਨ ਅਰੋੜਾ ਅਗਲੀ ਖ਼ਬਰ ਬਰਨਾਲਾ ’ਚ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਸੇਵਕਾਂ ਵਲੋਂ 30 ਨੂੰ ਪੰਜਾਬ ਬੰਦ ਦਾ ਸੱਦਾ
Ad Position 24
No active advertisement