05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਧਾਮੀ ਵਲੋਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਰੱਖਿਆ ਮੰਤਰੀ ਦੀਆਂ ਪੀ.ਓ.ਕੇ. ਬਾਰੇ ਟਿੱਪਣੀਆਂ ਨਾਲ ਪਾਕਿ ’ਚ ਬਣੀ ਘਬਰਾਹਟ ਅਗਲੀ ਖ਼ਬਰ ਨਗਰ ਨਿਗਮ ਪਠਾਨਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24
No active advertisement