ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਰੇ ਮਨ ਨਾਲ ਕਿਹਾ ਕਿ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲਗਨ ਕਾਰਨ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਉਨ੍ਹਾਂ ਕਿਹਾ ਕਿ ਅਸਲ ਵਿਚ ਘਟਨਾ ਸਥਾਨ ਵਾਲੀਆਂ ਅਤੇ ਸਮੁਚੀਆਂ ਸਿੱਖ ਸੰਸਥਾਵਾਂ ਨੂੰ ਸਚੇਤ ਅਤੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਸਟ੍ਰੇਲੀਆ ਦੀ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ।
ਆਸਟ੍ਰੇਲੀਆ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ-ਬਾਬਾ ਬਲਬੀਰ ਸਿੰਘ
ਅਜੀਤ ਡੈਸਕ
28-07-2026