05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਤਰੁਣ ਚੁਘ ਨੂੰ ਨਵੀਆਂ ਸੰਸਦੀ ਜ਼ਿੰਮੇਵਾਰੀਆਂ ਮਿਲਣ ’ਤੇ ਪੰਜਾਬ ਚੌਲ ਉਦਯੋਗ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 28-07-2026

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੂੰ ਸੰਸਦੀ ਗ੍ਰਹਿ ਕਾਰਜ ਸਥਾਈ ਕਮੇਟੀ ਅਤੇ ਰੱਖਿਆ ਮੰਤਰਾਲੇ ਦੀ ਸਲਾਹਕਾਰ ਸਮਿਤੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਦੀ ਰਾਈਸ ਇੰਡਸਟਰੀ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਪੰਜਾਬ ਦੀ ਰਾਈਸ ਇੰਡਸਟਰੀ ਵੱਲੋਂ ਭਾਰਤ ਭੂਸ਼ਣ ਬਿੰਟਾ, ਰਣਜੀਤ ਸਿੰਘ ਜੋਸਨ, ਵਾਈਸ ਪ੍ਰਧਾਨ, ਬਾਸਮਤੀ ਰਾਈਸ ਮਿਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ, ਪੰਜਾਬ ਅਤੇ ਉੱਘੇ ਬਾਸਮਤੀ ਉਦਯੋਗਪਤੀ ਬਾਲ ਕ੍ਰਿਸ਼ਨ ਬਾਲੀ ਨੇ ਸਾਂਝੇ ਬਿਆਨ ਰਾਹੀਂ ਤਰੁਣ ਚੁਘ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਸਿਰਫ਼ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਮਾਣ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਤਰੁਣ ਚੁਘ ਨੇ ਹਮੇਸ਼ਾ ਰਾਸ਼ਟਰ ਹਿੱਤ ਨੂੰ ਪਹਿਲ ਦਿੱਤੀ ਹੈ ਅਤੇ ਪੰਜਾਬ ਨਾਲ ਸਬੰਧਿਤ ਹਰ ਮਹੱਤਵਪੂਰਨ ਮਸਲੇ ਨੂੰ ਕੇਂਦਰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਖ਼ਾਸ ਕਰਕੇ ਪੰਜਾਬ ਦੀ ਰਾਈਸ ਇੰਡਸਟਰੀ, ਬਾਸਮਤੀ ਨਿਰਯਾਤਕਾਰਾਂ ਅਤੇ ਚੌਲ ਮਿੱਲਰਾਂ ਨਾਲ ਜੁੜੇ ਮੁੱਦਿਆਂ ਨੂੰ ਉਨ੍ਹਾਂ ਨੇ ਹਰ ਮੰਚ ’ਤੇ ਗੰਭੀਰਤਾ ਨਾਲ ਉਠਾਇਆ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ।

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ’ਚ ਐਫ. ਆਈ. ਆਰ. ਕੀਤੀ ਜਨਤਕ ਅਗਲੀ ਖ਼ਬਰ ਆਸਟ੍ਰੇਲੀਆ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ-ਬਾਬਾ ਬਲਬੀਰ ਸਿੰਘ
Ad Position 24
No active advertisement