ਚੰਡੀਗੜ੍ਹ, 27 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਪੰਜਾਬ ਭਰ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਬੇਨਕਾਬ ਹੋ ਗਏ ਹਨ। ਵੜਿੰਗ ਨੇ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਲੋਕ ਘੰਟਿਆਂਬੱਧੀ ਬਿਜਲੀ ਤੋਂ ਵਾਂਝੇ ਰਹਿਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਬੱਚੇ, ਬਜ਼ੁਰਗ ਅਤੇ ਮਰੀਜ਼ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਸੂਬੇ ਵਿਚ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਦੀਆਂ ਵੱਧ ਰਹੀਆਂ ਚਿੰਤਾਵਾਂ ਦਾ ਜਵਾਬ ਦੇਣ।
24 ਘੰਟੇ ਬਿਜਲੀ ਦੇਣ ਦਾ ਦਾਅਵਾ ਬੇਨਕਾਬ ਹੋਇਆ-ਵੜਿੰਗ
ਅਜੀਤ ਡੈਸਕ
28-07-2026