06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

1.81 ਕਰੋੜ ਰੁਪਏ ਦੇ ਕਥਿਤ ਗਬਨ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਤੋਂ ਮੰਗੀ ਸਟੇਟਸ ਰਿਪੋਰਟ

Ad Position 21
No active advertisement
ਅਜੀਤ ਡੈਸਕ 28-07-2026

ਸਾਬਕਾ ਏ.ਡੀ.ਸੀ. (ਵਿਕਾਸ) ਅਰੁਣ ਸ਼ਰਮਾ ’ਤੇ ਜਾਂਚ ਪ੍ਰਭਾਵਿਤ ਕਰਨ ਦੇ ਦੋਸ਼
ਚੰਡੀਗੜ੍ਹ, 27 ਜੁਲਾਈ (ਸੰਦੀਪ ਕੁਮਾਰ ਮਾਹਨਾ) -ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਿਰੋਜ਼ਪੁਰ ਵਿਚ 1.81 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਜਾਂਚ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਕਾਰਜਕਾਰੀ ਮੁੱਖ ਜਸਟਿਸ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤੇ।ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਅਗਲੀ ਜਾਂਚ ਪੰਜਾਬ ਵਿਜੀਲੈਂਸ ਤੋਂ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪੀ ਜਾਵੇ। ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਕਿ ਉਸ ਸਮੇਂ ਫਿਰੋਜ਼ਪੁਰ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਤਾਇਨਾਤ ਰਹੇ ਅਰੁਣ ਸ਼ਰਮਾ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। ਇਹ ਵੀ ਦੋਸ਼ ਲਾਇਆ ਗਿਆ ਕਿ ਅਰੁਣ ਸ਼ਰਮਾ ਅਤੇ ਇੱਕ ਡਾਟਾ ਐਂਟਰੀ ਆਪਰੇਟਰ ਦੀ ਕਥਿਤ ਮਿਲੀਭੁਗਤ ਨਾਲ 1.81 ਕਰੋੜ ਰੁਪਏ ਦੇ ਸਰਕਾਰੀ ਫੰਡਾਂ ਦਾ ਗਬਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪੀ. ਓ. ਕੇ. ’ਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਹੋਈਆਂ ਚੋਣਾਂ ਅਗਲੀ ਖ਼ਬਰ ਭਾਰਤੀ ਰੇਲਵੇ ਵਿਭਾਗ ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ ਖ਼ਿਲਾਫ਼ ਹੋਇਆ ਸਖ਼ਤ
Ad Position 24
No active advertisement