08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅਕਾਲੀ ਆਗੂ ਦਿਓਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਰਾਹਤ

Ad Position 21
No active advertisement
ਅਜੀਤ ਡੈਸਕ 28-07-2026

ਐੱਸ. ਏ. ਐੱਸ. ਨਗਰ, 27 ਜੁਲਾਈ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮੁੱਲਾਂਪੁਰ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਨੂੰ ਪੋਕਸੋ ਐਕਟ ਤਹਿਤ ਦਰਜ ਮਾਮਲੇ ’ਚ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲ ਗਈ ਹੈ। ਜਸਟਿਸ ਉੱਜਲ ਭੁਯਾਨ ਅਤੇ ਜਸਟਿਸ ਅਤੁੱਲ ਐਸ. ਚੰਦੂਰਕਰ ਦੀ ਬੈਂਚ ਨੇ ਦਾਖ਼ਲ ਵਿਸ਼ੇਸ਼ ਛੁੱਟੀ ਪਟੀਸ਼ਨ (ਐਸ. ਐਲ. ਪੀ.) ‘ਤੇ ਸੁਣਵਾਈ ਕਰਦਿਆਂ 6 ਅਗਸਤ ਤੱਕ ਪਟੀਸ਼ਨਕਰਤਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸੁਣਵਾਈ ਦੌਰਾਨ ਦਿਓਲ ਵਲੋਂ ਵਕੀਲ ਡੀ. ਐੱਸ. ਸੋਬਤੀ ਅਤੇ ਸਹਿ-ਵਕੀਲ ਸੁਲਤਾਨ ਸਿੰਘ ਸੰਘਾ ਅਦਾਲਤ ‘ਚ ਪੇਸ਼ ਹੋਏ, ਜਿਨ੍ਹਾਂ ਨੇ ਆਪਣੇ ਮੁਵੱਕਿਲ ਨੂੰ ਰਾਹਤ ਮਿਲਣ ਦੀ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਦਿਓਲ ਖ਼ਿਲਾਫ਼ ਥਾਣਾ ਮਟੌਰ ਵਿਚ ਬੀ. ਐੱਨ. ਐੱਸ. ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਹੈ। ਉਸ ‘ਤੇ ਦੋਸ਼ ਹੈ ਕਿ ਉਸ ਨੇ ਆਪਣੀ ਮਤਰੇਈ ਨਾਬਾਲਿਗ ਧੀ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਵਿਚ ਪੀੜਤਾ ਦੇ ਪਿਤਾ ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਉਸ ਦੇ ਪਰਿਵਾਰ ਨਾਲ ਜਾਣ-ਪਛਾਣ ਦਾ ਫਾਇਦਾ ਉੱਠਾ ਕੇ ਉਸ ਦੀ ਪਤਨੀ ਅਤੇ ਦੋਵੇਂ ਨਾਬਾਲਗ ਧੀਆਂ ਨੂੰ ਆਪਣੇ ਨਾਲ ਲੈ ਗਿਆ ਅਤੇ ਇਕ ਹੋਟਲ ਵਿਚ ਉਨ੍ਹਾਂ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿਚ ਦਿਓਲ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਮੁਹਾਲੀ ਦੀ ਅਦਾਲਤ ਨੇ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਲਈ ਨਿਰਧਾਰਤ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ੁਰੂ ਹੋ ਰਿਹਾ ‘ਹੱਬ ਐਂਡ ਸਪੋਕ’ ਇਕ ਵਾਧੂ ਏਅਰ ਇੰਡੀਆ ਵਿਕਲਪ ਅਗਲੀ ਖ਼ਬਰ ਟੇਬਲ ਟੈਨਿਸ-ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ
Ad Position 24