ਹਲਕਾ ਜਲੰਧਰ ਉੱਤਰੀ, ਫਤਿਹਗੜ੍ਹ ਚੂੜੀਆਂ ਤੇ ਪੱਟੀ ਦੇ ਹਲਕਾ ਇੰਚਾਰਜਾਂ ਦੀਆਂ ਵੀ ਕੀਤੀਆਂ ਨਿਯੁਕਤੀਆਂ
ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ‘ਆਪ’ ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਲਾਹ ਨਾਲ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ, ਫਤਿਹਗੜ੍ਹ ਚੂੜੀਆਂ ਦਾ ਹਲਕਾ ਇੰਚਾਰਜ ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ) ਅਤੇ ਪੱਟੀ ਦੇ ਹਲਕਾ ਇੰਚਾਰਜ ਵਜੋਂ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਦੀ ਨਿਯੁਕਤੀ ਕੀਤੀ ਗਈ ਹੈ।
‘ਆਪ’ ਵਲੋਂ ਜਗਰੂਪ ਸਿੰਘ ਸੇਖਵਾਂ ਸੂਬਾ ਉਪ ਪ੍ਰਧਾਨ ਨਿਯੁਕਤ
ਅਜੀਤ ਡੈਸਕ
29-07-2026