06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 29-07-2026

ਬੰਦੀ ਸਿੰਘਾਂ ਦੀ ਰਿਹਾਈ, ਹਵਾਰਾ ਨੂੰ ਪੈਰੋਲ ਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 28 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਥ ਨਾਲ ਸੰਬੰਧਿਤ ਅਹਿਮ ਮਸਲਿਆਂ ਨੂੰ ਉਠਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਕੇਂਦਰ ਸਰਕਾਰ ਕੋਲ ਬੰਦੀ ਸਿੰਘਾਂ ਦੀ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਵਿਚ ਰਹਿਮ ਅਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਸ਼ੁਰੂ ਕਰਨ ਲਈ ਦਖ਼ਲ ਦੀ ਮੰਗ ਕੀਤੀ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੋਲੀ ਅਤੇ ਹੋਰ ਸ਼ਾਮਿਲ ਸਨ। ਵਫ਼ਦ ਨੇ ਪੰਥ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਲੰਬਿਤ ਮੁੱਦਿਆਂ ਸੰਬੰਧੀ ਵਿਸਥਾਰਪੂਰਵਕ ਮੰਗ ਪੱਤਰ ਸੌਂਪਦਿਆਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਾਮਲਿਆਂ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਯਕੀਨੀ ਬਣਾਉਣ।ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਬਿਰਧ ਤੇ ਗੰਭੀਰ ਬਿਮਾਰ ਮਾਤਾ ਨਾਲ ਮੁਲਾਕਾਤ ਦੀ ਇਜਾਜ਼ਤ ਨਾ ਦੇਣਾ ਮਨੁੱਖੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਸੰਵੇਦਨਸ਼ੀਲਤਾ ਦੇ ਉਲਟ ਹੈ।ਵਫ਼ਦ ਨੇ ਮੰਗ ਪੱਤਰ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਵੀ ਦੁਹਰਾਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਈ ਅਜਿਹੇ ਸਿੱਖ ਕੈਦੀ ਹਨ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ। ਵਫ਼ਦ ਵਲੋਂ ਇਹ ਵੀ ਮੰਗ ਕੀਤੀ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨਾਲ ਸੰਬੰਧਿਤ ਮਾਮਲਿਆਂ ਵਿਚ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।ਇਸ ਤੋਂ ਇਲਾਵਾ ਵਫ਼ਦ ਨੇ ਸ਼੍ਰੋਮਣੀ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਆਮ ਚੋਣਾਂ ਜਲਦ ਕਰਵਾਉਣ ਦੀ ਵੀ ਮੰਗ ਕੀਤੀ।ਇਸ ਮੌਕੇ ਗਿਆਨੀ ਹਰਦੀਪ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਹਰਦੇਵ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ਅਦਾਲਤ ਵਲੋਂ ਮਲਿਕਅਰਜੁਨ ਖੜਗੇ ਖ਼ਿਲਾਫ਼ ਸੰਮਨ ਜਾਰੀ ਅਗਲੀ ਖ਼ਬਰ ਔਰਤਾਂ ਦੇ ਬੈਂਕ ਖ਼ਾਤਿਆਂ ’ਚ 1,149 ਕਰੋੜ ਸਿੱਧੇ ਜਮ੍ਹਾਂ ਕੀਤੇ ਗਏ-ਡਾ. ਬਲਜੀਤ ਕੌਰ
Ad Position 24
No active advertisement