07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ-ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਹਵਾਈ ਸੇਵਾ ਤੁਰੰਤ ਬਹਾਲ ਕਰਨ ਲਈ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 29-07-2026

ਅਜਨਾਲਾ/ਰਾਜਾਸਾਂਸੀ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ‘ਈਜ਼ੀ ਕੁਨੈੱਕਟ’ ਹੱਬ ਐਂਡ ਸਪੋਕ ਹਵਾਈ ਸੇਵਾ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਹਵਾਈ ਅੱਡਾ ਵਿਖੇ ਤਾਇਨਾਤ ਸਹਾਇਕ ਸੂਚਨਾ ਅਧਿਕਾਰੀ ਸੰਦੀਪ ਸਿੰਘ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਸਮੀਰ ਕੁਮਾਰ ਸਿਨਹਾ ਨੂੰ ਮੰਗ ਪੱਤਰ ਸੌਂਪਦਿਆਂ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਲੰਬੇ ਸਮੇਂ ਤੋਂ ਬੰਦ ਪਈ ਸਿੱਧੀ ਹਵਾਈ ਸੇਵਾ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ।‘ਅਜੀਤ’ ਨਾਲ ਗੱਲਬਾਤ ਕਰਦਿਆਂ ਸੰਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ‘ਈਜ਼ੀ ਕਨੈੱਕਟ’ ਹੱਬ ਐਂਡ ਸਪੋਕ ਮਾਡਲ ਰਾਹੀਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਨੂੰ ਜੋੜਨ ਦੀ ਸ਼ੁਰੂਆਤ ਕੀਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਬੰਦ ਪਈ ਸਿੱਧੀ ਹਵਾਈ ਸੇਵਾ ਤੁਰੰਤ ਬਹਾਲ ਕੀਤੀ ਜਾਵੇ ਅਤੇ ਤਾਂ ਜੋ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਇਸਹਾਕ ਡਾਰ ਵਲੋਂ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਵਪਾਰ ਤੇ ਖੇਤਰੀ ਸੁਰੱਖਿਆ ’ਤੇ ਚਰਚਾ ਅਗਲੀ ਖ਼ਬਰ ਅਧਿਆਪਕ ਰਾਜ ਪੁਰਸਕਾਰਾਂ ਲਈ ਨਾਮਜ਼ਦਗੀਆਂ ਸੰਬੰਧੀ ਹਦਾਇਤਾਂ ਜਾਰੀ
Ad Position 24
No active advertisement