20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਂਦਾ ਮਾਈਨਿੰਗ ਵਿਭਾਗ ਦਾ ਐੱਸ.ਡੀ.ਓ. ਕਾਬੂ

Ad Position 21
No active advertisement
ਅਜੀਤ ਡੈਸਕ 29-07-2026

ਡੇਰਾਬੱਸੀ, 28 ਜੁਲਾਈ (ਗੁਰਮੀਤ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮੁਹਾਲੀ ਦੇ ਸ਼ਹਿਰ ਡੇਰਾਬੱਸੀ ਵਿਖੇ ਮਾਈਨਿੰਗ ਵਿਭਾਗ ‘ਚ ਤਾਇਨਾਤ ਐੱਸ. ਡੀ. ਓ. ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਰਮਨਜੋਤ ਸਿੰਘ ਨੇ ਸ਼ਿਕਾਇਤਕਰਤਾ ਤੋਂ 40 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਬਾਅਦ ‘ਚ ਦੋਵਾਂ ਵਿਚਕਾਰ 19.40 ਲੱਖ ਰੁਪਏ ’ਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੀ ਜ਼ਮੀਨ ‘ਚੋਂ ਮਿੱਟੀ ਚੁੱਕਣ ਦੇ ਮਾਮਲੇ ‘ਚ ਕੋਈ ਕਾਰਵਾਈ ਨਾ ਕਰਨ ਬਦਲੇ ਐੱਸ. ਡੀ. ਓ. ਨੇ ਰਿਸ਼ਵਤ ਦੀ ਮੰਗ ਕੀਤੀ ਸੀ। ਇਸੇ ਸੌਦੇ ਤਹਿਤ ਜਦੋਂ ਦੋਸ਼ੀ ਅਧਿਕਾਰੀ ਨੇ 8 ਲੱਖ ਰੁਪਏ ਦੀ ਰਿਸ਼ਵਤ ਪ੍ਰਾਪਤ ਕੀਤੀ ਤਾਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਰੰਗੇ-ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਲੋਂ ਮੁਹੱਈਆ ਕਰਵਾਈ ਗਈ ਆਡੀਓ ਰਿਕਾਰਡਿੰਗ ਦੀ ਜਾਂਚ ਤੋਂ ਬਾਅਦ ਦੋਸ਼ਾਂ ਦੀ ਪੁਸ਼ਟੀ ਹੋਈ। ਇਸ ਸੰਬੰਧੀ ਮੁਲਜ਼ਮ ਐੱਸ. ਡੀ. ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਮੁਹਾਲੀ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ. ਆਈ. ਆਰ. ਨੰ. 16 ਦਰਜ ਕਰ ਲਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ’ਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀ ਪਹਿਲੀ ਤਰੀਕ ਨੂੰ ਔਰਤਾਂ ਦੇ ਮੋ... ਅਗਲੀ ਖ਼ਬਰ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੇ ਹੱਕ ’ਚ ਮਾਨ ਸਰਕਾਰ ਦਾ ਵੱਡਾ ਕਦਮ
Ad Position 24