21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਾਕਿਸਤਾਨ ਦੇ ਨੌਜਵਾਨਾਂ ਨੇ ਬਣਾਈ ‘ਸਿੰਧੀ ਕਾਕਰੋਚ ਜਨਤਾ ਪਾਰਟੀ’

Ad Position 21
No active advertisement
ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਸੁਰਿੰਦਰ ਕੋਛੜ)-ਦਿੱਲੀ ਦੇ ਜੰਤਰ-ਮੰਤਰ ’ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਗੁਆਂਢੀ ਮੁਲਕ ਪਾਕਿਸਤਾਨ ਦੇ ਨੌਜਵਾਨਾਂ ਨੇ ਵੀ ਇਸ ਦੀ ਤਰਜ਼ ‘ਤੇ ਸਿੰਧ ਪਬਲਿਕ ਸਰਵਿਸ ਕਮਿਸ਼ਨ ਦੇ ਸਾਹਮਣੇ ਪਾਕਿ ਸਰਕਾਰ ਦੀਆਂ ਬੇਨਿਯਮੀਆਂ ਦਾ ਵਿਰੋਧ ਕਰਨ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸਿੰਧ ਸੂਬੇ ਦੇ ਹੈਦਰਾਬਾਦ ਸ਼ਹਿਰ ‘ਚ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਅੰਦੋਲਨਕਾਰੀ ਖ਼ੁਦ ਨੂੰ ‘ਸਿੰਧੀ ਕਾਕਰੋਚ ਜਨਤਾ ਪਾਰਟੀ’ ਦੇ ਕਾਰਕੁਨ ਦੱਸ ਰਹੇ ਹਨ। ਪਾਕਿ ਦੇ ਇਨ੍ਹਾਂ ‘ਜੇਨ ਜ਼ੈੱਡ’ ਨੌਜਵਾਨਾਂ ਨੇ ਸਾਫ਼ ਤੌਰ ‘ਤੇ ਕਿਹਾ ਕਿ ਹੋ ਸਕਦਾ ਹੈ ਜਲਦੀ ਪਾਕਿਸਤਾਨੀ ਫ਼ੌਜ ਜਾਂ ਆਈ.ਐੱਸ.ਆਈ. ਦੇ ਲੋਕ ਉਨ੍ਹਾਂ ਨੂੰ ਚੁੱਕ ਕੇ ਲੈ ਜਾਣ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਰੀਲਾਂ ਰਾਹੀਂ ਬਾਕੀ ਪਾਕਿਸਤਾਨੀ ਨੌਜਵਾਨਾਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਵਕੀਲਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਕਰਦੇ ਹਨ ਤਾਂ ਪਾਕਿਸਤਾਨੀ ਫ਼ੌਜ ਜਾਂ ਹਥਿਆਰਬੰਦ ਬਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੇ ਹਨ। ਹਾਲਾਂਕਿ, ਉਨ੍ਹਾਂ ਦੇ ਸਮਰਥਨ ‘ਚ ਪਾਕਿ ਵਕੀਲ ਵੀ ਸਾਹਮਣੇ ਆਉਣਾ ਸ਼ੁਰੂ ਹੋ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਗੋਪਾਲ ਸਿੰਘ ਚਾਵਲਾ ਪਾਕਿ ਦੀ ਕੌਮੀ ਪੀਸ ਕਮੇਟੀ ’ਚ ਅਹੁਦੇਦਾਰ ਨਿਯੁਕਤ ਅਗਲੀ ਖ਼ਬਰ ਸਾਬਕਾ ਕੌਸਲਰ ਇੰਦਰਜੀਤ ਕੌਰ ਤੇ ਉਨ੍ਹਾਂ ਦੇ ਪਤੀ ਜਗਤਾਰ ਕਨੌੜ ਦਰਜਨਾਂ ਸਾਥੀਆਂ ਸਮੇਤ ‘ਆਪ’ ’ਚ ਹੋਏ ਸ਼ਾਮਿਲ
Ad Position 24