21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜਥੇਦਾਰ ਗੜਗੱਜ ਵਲੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਸਰਕਾਰ ਨੂੰ ਦਿੱਤੇ ਇਕ ਮਹੀਨੇ ਦੇ ‘ਅਲਟੀਮੇਟਮ’ ਦੀ ਮਿਆਦ ਖਤਮ

Ad Position 21
No active advertisement
ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਬੀਤੇ ਅਪ੍ਰੈਲ ਮਹੀਨੇ ਪਾਸ ਕੀਤੇ ‘ਜਾਗਤਿ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ’ਚ ਲੋੜੀਂਦੀ ਸੋਧ ਅਤੇ ਇਤਰਾਜ਼ਯੋਗ ਮੱਦਾਂ ਹਟਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ ਇਕ ਮਹੀਨੇ ਦੇ ਅਲਟੀਮੇਟਮ ਦੀ ਮਿਆਦ 29 ਜੁਨਾਈ ਨੂੰ ਖਤਮ ਹੋਣ ਜਾ ਰਹੀ ਹੈ ਪਰ ਜਥੇਦਾਰ ਅਨੁਸਾਰ ਇਸ ਸੰਬੰਧੀ ਸਰਕਾਰ ਵਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਰਮ ਨਹੀਂ ਮਿਲਿਆ।ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਵਲੋਂ ਪਾਸ ਕੀਤੇ ਸਤਿਕਾਰ ਸੋਧ ਐਕਟ ਦੀਆਂ ਇਤਰਾਜਯੋਗ ਮੱਦਾਂ ਵਿਚ ਲੋੜੀਂਦੇ ਬਦਲਾਅ ਤੇ ਸੋਧਾਂ ਕਰਨ ਲਈ ਜਥੇਦਾਰ ਗੜਗੱਜ ਵਲੋਂ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਅਤੇ ਸਿੱਖ ਵਿਧਾਇਕਾਂ ਨੂੰ ਬੀਤੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਕੇ ਗ਼ੰਭੀਰ ਵਿਚਾਰ-ਵਟਾਂਦਰਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀਂ ਸਰਕਾਰ ਨੂੰ ਉਕਤ ਸੋਧਾਂ ਤੇ ਇਤਰਾਜ਼ਯੋਗ ਸ਼ਬਦਾਵਲੀ ਵਾਲੀਆਂ ਮੱਦਾਂ ਹਟਾਉਣ ਲਈ ਇਕ ਮਹੀਨੇ ਦਾ ਸਮਾਂ ਤੈਅ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਵਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਗੋਪਾਲ ਸਿੰਘ ਚਾਵਲਾ ਪਾਕਿ ਦੀ ਕੌਮੀ ਪੀਸ ਕਮੇਟੀ ’ਚ ਅਹੁਦੇਦਾਰ ਨਿਯੁਕਤ
Ad Position 24