22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਦਾ ਜਲਦ ਹੋਵੇਗਾ ਵਿਸਥਾਰ-ਗੁਰਜੀਤ ਸਿੰਘ ਤਲਵੰਡੀ

Ad Position 21
No active advertisement
ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਦੇ ਨਵ-ਨਿਯੁਕਤ ਸੂਬਾ ਅਹੁਦੇਦਾਰਾਂ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਜਲਦ ਹੀ ਵਿਸਥਾਰ ਕੀਤਾ ਜਾਵੇਗਾ ਅਤੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਇੱਕ ਮਜ਼ਬੂਤ ਸੰਗਠਨ ਖੜ੍ਹਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿਚ ਨੌਜਵਾਨਾਂ ਨੂੰ ਪੰਥਕ ਸੋਚ ਨਾਲ ਜੁੜਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਨਾਲ ਵੱਧ ਤੋਂ ਵੱਧ ਜੁੜਨ। ਮੀਟਿੰਗ ’ਚ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ਪਹੁੰਚੇ ਹੋਏ ਸਨ। ਇਸ ਮੌਕੇ ਨਵਿੰਦਰਪ੍ਰੀਤ ਸਿੰਘ ਲੌਂਗੋਵਾਲ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਗੁਰਸੇਵਕ ਸਿੰਘ ਮਾਣੇਆਣਾ, ਅਰਵਿੰਦਰ ਸਿੰਘ ਚਾਹਲ, ਚਰਨਜੀਤ ਸਿੰਘ ਮਾਵੀ, ਸਤਨਾਮ ਸਿੰਘ ਅਰੋੜੇਵਾਲਾ, ਅਮਿਤ ਕੁਮਾਰ ਸੇਠੀ, ਜਗਰੂਪ ਸਿੰਘ ਤਿਵਾਣਾ ਅਤੇ ਗੁਰਵਿੰਦਰ ਸਿੰਘ ਸੁਖਮਨ ਸਮੇਤ ਸਮੂਹ ਸੂਬਾ ਅਹੁਦੇਦਾਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਐਸ.ਟੀ.ਐਫ. ਦੇ ਏ.ਆਈ.ਜੀ. ਤੋਂ ਰਿਪੋਰਟ ਤਲਬ ਅਗਲੀ ਖ਼ਬਰ ਮੱਝ ਚੋਰ ਗਰੋਹ ਨੂੰ ਜਲਦ ਨੱਥ ਨਾ ਪਾਈ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਛੇੜਾਂਗੇ- ਰਾਜੂ ਖੰਨਾ ਕਿਸਾਨਾਂ ਦਾ...
Ad Position 24