22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਜਪਾ ਨੇ ਅਜਿਹੇ ਵਿਅਕਤੀ ਨੂੰ ਸਿੱਖਿਆ ਮੰਤਰੀ ਚੁਣਿਆ, ਜੋ ਜਬਰ ਜਨਾਹ ਦੇ ਦੋਸ਼ੀਆਂ ਦਾ ਬਚਾਅ ਕਰਦਾ ਹੈ-ਰਾਹੁਲ

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 28 ਜੁਲਾਈ (ਪੀ.ਟੀ.ਆਈ.)-ਕਾਂਗਰਸੀ ਨੇਤਾ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਪਣੇ ਮੰਤਰੀ ਮੰਡਲ ’ਚ ਕਿਸੇ ਨੂੰ ਵੀ ਸਿੱਖਿਆ ਮੰਤਰੀ ਵਜੋਂ ਚੁਣ ਸਕਦੇ ਸਨ, ਪਰ ਇਹ ਅਜੀਬ ਹੈ ਕਿ ਉਨ੍ਹਾਂ ਇਕ ਅਜਿਹੇ ਵਿਅਕਤੀ ਨੂੰ ਚੁਣਿਆ ਜੋ ‘ਜਬਰ ਜਨਾਹ ਦੇ ਦੋਸ਼ੀਆਂ ਦੀ ਰੱਖਿਆ ਕਰਦਾ ਹੈ’। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਜਪਾ ਨੇ ਇਕ ਅਜਿਹੇ ਵਿਅਕਤੀ ਨੂੰ ਦੇਸ਼ ਦਾ ਸਿੱਖਿਆ ਮੰਤਰੀ ਚੁਣਿਆ ਹੈ, ਜੋ ਜਬਰ ਜਨਾਹ ਦੇ ਦੋਸ਼ੀਆਂ ਦਾ ਬਚਾਅ ਕਰਦਾ ਹੈ। ਇਕ ਵਿਅਕਤੀ ਜੋ ਕਹਿੰਦਾ ਹੈ ਕਿ ਜਬਰ ਜਨਾਹ ਕਰਨ ਵਾਲਿਆਂ ਨੂੰ ਸੁਰੱਖਿਆ ਦੀ ਲੋੜ ਹੈ, ਬਹੁਤ ਬੁਰਾ ਹੈ। ਉਹ ਅੱਜ ਦੇਸ਼ ਦਾ ਸਿੱਖਿਆ ਮੰਤਰੀ ਹੈ। ਪ੍ਰਧਾਨ ਮੰਤਰੀ ਦਾ ਰਵੱਈਆ ਅਜੀਬ ਹੈ। ਉਨ੍ਹਾਂ ਦੇ ਮੰਤਰੀ ਮੰਡਲ ਵਿਚ ਇੰਨੇ ਸਾਰੇ ਲੋਕ ਹਨ; ਉਹ ਉਨ੍ਹਾਂ ਵਿਚੋਂ ਕਿਸੇ ਨੂੰ ਵੀ ਚੁਣ ਸਕਦੇ ਸਨ, ਪਰ ਉਨ੍ਹਾਂ ਇਕ ਅਜਿਹੇ ਵਿਅਕਤੀ ਨੂੰ ਚੁਣਿਆ ਜੋ ਜਬਰ ਜਨਾਹ ਦੇ ਦੋਸ਼ੀਆਂ ਦਾ ਬਚਾਅ ਕਰਦਾ ਹੈ। ਇਹ ਸੱਚਮੁੱਚ ਹੈਰਾਨ ਕਰਨ ਵਾਲਾ ਹੈ।”

Ad Position 22
No active advertisement
ਪਿਛਲੀ ਖ਼ਬਰ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ-ਚੀਮਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਆਰ-ਪਾਰ ਦੇ ਸੰਘਰਸ਼ ਦਾ ਐਲਾਨ
Ad Position 24