22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ-ਚੀਮਾ

Ad Position 21
No active advertisement
ਅਜੀਤ ਡੈਸਕ 29-07-2026

ਚੰਡੀਗੜ੍ਹ; 28 ਜੁਲਾਈ (ਅਜੀਤ ਬਿਊਰੋ)-ਪੰਜਾਬ ਭਰ ਵਿਚ ਜਨਤਕ ਸੇਵਾਵਾਂ ਲਈ ਇਕ ਵੱਡੀ ਸਫਲਤਾ ਦਰਜ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਅਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ ‘ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ ‘ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।ਪੰਜਾਬ ਭਵਨ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ ਮੁੱਖ ਦਫ਼ਤਰ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਮੇਟਾ ਵਲੋਂ ਪ੍ਰਧਾਨ ਮੰਤਰੀ ਦਾ ਵੀਡੀਓ ਹਟਾਉਣ ਤੋਂ ਬਾਅਦ ਮੁੜ ਬਹਾਲ ਅਗਲੀ ਖ਼ਬਰ ਭਾਜਪਾ ਨੇ ਅਜਿਹੇ ਵਿਅਕਤੀ ਨੂੰ ਸਿੱਖਿਆ ਮੰਤਰੀ ਚੁਣਿਆ, ਜੋ ਜਬਰ ਜਨਾਹ ਦੇ ਦੋਸ਼ੀਆਂ ਦਾ ਬਚਾਅ ਕਰਦਾ ਹੈ-ਰਾਹੁਲ
Ad Position 24