22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਾਬਾ ਮੋਹਨ ਦਾਸ ਆਸ਼ਰਮ ਨਤਮਸਤਕ ਹੋਏ ਨਾਇਬ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 29-07-2026

ਜਲੰਧਰ ਪੁੱਜਣ ’ਤੇ ਭਾਜਪਾ ਆਗੂਆਂ ਨੇ ਕੀਤਾ ਭਰਵਾਂ ਸਵਾਗਤ
ਜਲੰਧਰ, 28 ਜੁਲਾਈ (ਸ਼ਿਵ)-ਵਿਸ਼ੇਸ਼ ਤੌਰ ’ਤੇ ਜਲੰਧਰ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੇਰਕਾ ਮਿਲਕ ਪਲਾਂਟ ਦੇ ਨੇੜੇ ਪ੍ਰਸਿੱਧ ਬਾਬਾ ਮੋਹਨ ਦਾਸ ਆਸ਼ਰਮ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਸਮੁੱਚੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਆਸ਼ਰਮ ਪਹੁੰਚਣ ’ਤੇ ਆਸ਼ਰਮ ਪ੍ਰਬੰਧਕਾਂ ਅਤੇ ਸੰਗਤ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਅਤੇ ਜਲੰਧਰ ਭਾਜਪਾ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵੀ ਮੌਜੂਦ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਸ਼ਰਮ ਵਿਚ ਬਾਬਾ ਮੋਹਨ ਦਾਸ ਜੀ ਨੂੰ ਸਮਰਪਿਤ ਇਕ ਨਵੇਂ ਹਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਮੌਕੇ ਪੂਜਾ ਅਰਚਨਾ ਵੀ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਆਦਮਪੁਰ ਹਵਾਈ ਅੱਡੇ ’ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਭਾਜਪਾ ਦੇ ਕੌਂਸਲਰਾਂ ਸਮੇਤ ਹੋਰ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ, ਨਿਗਮ ਕਾਮਿਆਂ ਨ... ਅਗਲੀ ਖ਼ਬਰ ਮੇਟਾ ਵਲੋਂ ਪ੍ਰਧਾਨ ਮੰਤਰੀ ਦਾ ਵੀਡੀਓ ਹਟਾਉਣ ਤੋਂ ਬਾਅਦ ਮੁੜ ਬਹਾਲ
Ad Position 24