09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚਾਕੂ ਮਾਰ ਕੇ ਪਤਨੀ ਦਾ ਕਤਲ

Ad Position 21
No active advertisement
ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਮਨਦੀਪ ਸਿੰਘ ਖਰੌੜ)-ਇਕ ਵਿਅਕਤੀ ਨੇ ਸ਼ਰਾਬ ਪੀਣ ਲਈ ਆਪਣੀ ਪਤਨੀ ਤੋਂ ਪੈਸੇ ਮੰਗੇ, ਪ੍ਰੰਤੂ ਉਸ ਵਲੋਂ ਇਨਕਾਰ ਕਰਨ ’ਤੇ ਪਤੀ ਵਲੋਂ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਮਿੰਦਰ ਸਿੰਘ ਨੇ ਥਾਣਾ ਪਸਿਆਣਾ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਹਰਮੀਤ ਕੌਰ ਦਾ ਵਿਆਹ ਸਾਲ 2012 ’ਚ ਜਤਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਜੋ ਕਿ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਹੀ ਪਤਨੀ ਤੇ ਬੱਚਿਆਂ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ 27 ਜੁਲਾਈ ਨੂੰ ਉਸ ਨੂੰ ਰਿਸ਼ਤੇਦਾਰ ਨੇ ਫ਼ੋਨ ਕਰ ਕੇ ਦੱਸਿਆ ਕਿ ਜਤਿੰਦਰ ਸਿੰਘ ਆਪਣੀ ਪਤਨੀ ਤੋਂ ਸ਼ਰਾਬ ਪੀਣ ਲਈ ਪੈਸੇ ਮੰਗ ਰਿਹਾ ਸੀ ਅਤੇ ਜਦੋਂ ਉਸ ਨੇ ਪੈਸੇ ਨਾ ਦਿੱਤੇ ਤਾਂ ਗ਼ੁੱਸੇ ’ਚ ਆਏ ਪਤੀ ਨੇ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।ਪੁਲਿਸ ਨੇ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ ਬਣੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦਾ ਸੰਕਟ ਹੋਂਦ ਲਈ ਖ਼ਤਰਾ-ਹਾਈ ਕੋਰਟ
Ad Position 24