09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1597.20 ਫੁੱਟ

Ad Position 21
No active advertisement
ਅਜੀਤ ਡੈਸਕ 30-07-2026
ਨੰਗਲ, 29 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1597.20 ਫੁੱਟ ਰਿਕਾਰਡ ਕੀਤਾ ਗਿਆ ਹੈ। ਭਾਖੜਾ ਡੈਮ ’ਚ 42380 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25208 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1617.50ਫੁੱਟ ਸੀ ਅਤੇ ਭਾਖੜਾ ਡੈਮ ’ਚ 45857 ਕਿਊਸਿਕ ਪਾਣੀ ਆ ਰਿਹਾ ਸੀ ਅਤੇ 25384 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਜ਼ਿਕਰਯੋਗ ਹੈ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ ਮਲੂਕਾ, ਕਾਂਗੜ, ਬਲਕਾਰ ਸਿੱਧੂ, ਹਿੰਦਾ ਤੇ ਹੋਰਾਂ... ਅਗਲੀ ਖ਼ਬਰ ਪਾਕਿਸਤਾਨੀ ਪਾਸਪੋਰਟ ਵਿਸ਼ਵ ਰੈਂਕਿੰਗ ’ਚ 101ਵੇਂ ਸਥਾਨ ’ਤੇ
Ad Position 24