09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਪੰਜਾਬ ਬੰਦ

Ad Position 21
No active advertisement
ਅਜੀਤ ਡੈਸਕ 30-07-2026
ਬਠਿੰਡਾ, 29 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਸਫ਼ਾਈ ਕਰਮਚਾਰੀ ਜਥੇਬੰਦੀਆਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਸ ਦਲਿਤ, ਭਰਾਤਰੀ ਤੇ ਇਨਸਾਫ਼ ਪਸੰਦ ਧਿਰਾਂ ਨੇ ਭਰਵਾਂ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੂਬੇ ਭਰ ਵਿਚ ਰੋਸ ਮਾਰਚ ਤੇ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ।ਦੂਜੇ ਪਾਸੇ, ਇਸ ਮੁੱਦੇ ’ਤੇ ਵਿਰੋਧੀ ਸਿਆਸੀ ਧਿਰਾਂ ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਤੇ ਕਾਂਗਰਸ ਨੇ ਵੀ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਹੋਇਆ ਹੈ ਤੇ ਇਹ ਮਾਮਲਾ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਅਤੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਤੱਕ ਵੀ ਪੁੱਜਿਆ ਹੋਇਆ ਹੈ। ਬੇਸ਼ੱਕ ਇਸ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਬਰਨਾਲਾ ਦੇ ਡੀ.ਐਸ.ਪੀ. ਨੂੰ ਮੁਅੱਤਲ ਅਤੇ ਥਾਣਾ ਮੁਖੀ ਨੂੰ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਫ਼ਾਈ ਕਰਮਚਾਰੀ ਔਰਤਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਨੂੰ ਲੈ ਕੇ ਐਸ.ਸੀ./ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਅਗਲੀ ਖ਼ਬਰ ਸੀ. ਸੀ. ਪੀ-ਸੀ. ਜੀ. ਸੀ. ਲਾਂਡਰਾਂ ਨੂੰ ਪੰਜਾਬ ਦੇ ਫਾਰਮੇਸੀ ਕਾਲਜਾਂ ’ਚੋਂ ਪਹਿਲਾ ਸਥਾਨ
Ad Position 24