05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਪੰਥ ਵਿਰੋਧੀ ਰਵੱਈਆ-ਧਾਮੀ

Ad Position 21
No active advertisement
ਅਜੀਤ ਡੈਸਕ 31-07-2026
ਅੰਮ੍ਰਿਤਸਰ, 30 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੇਅਦਬੀ ਐਕਟ ਸੰਬੰਧੀ ਸਿੱਖ ਕੌਮ ਵਲੋਂ ਉਠਾਏ ਗਏ ਗੰਭੀਰ ਇਤਰਾਜ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਆਦੇਸ਼ਾਂ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਬੇਹੱਦ ਨਿਰਾਸ਼ਾਜਨਕ ਤੇ ਪੰਥ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਕਾਲ ਤਖ਼ਤ ਸਾਹਿਬ ਨੂੰ ਸੋਧਾਂ ਦਾ ਖਰੜਾ ਭੇਜਣ ਦੀ ਬਜਾਏ ਕੇਵਲ ਆਪਣਾ ਸਪੱਸ਼ਟੀਕਰਨ ਭੇਜਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਇਸ ਮਹੱਤਵਪੂਰਨ ਮਾਮਲੇ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਨੂੰ ਸੱਦ ਕੇ ਸਪੱਸ਼ਟ ਆਦੇਸ਼ ਕੀਤਾ ਗਿਆ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਐਕਟ ਵਿਚ ਲੋੜੀਂਦੀਆਂ ਸੋਧਾਂ ਕਰਕੇ ਨਵਾਂ ਖਰੜਾ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਾ ਦੇਣ ਵਿਰੁੱਧ ਰੋਸ ਪ੍ਰਦਰਸ਼ਨ ਚੰਡੀਗੜ੍ਹ ਦੀ ਪ... ਅਗਲੀ ਖ਼ਬਰ ਈ-20 ਪੈਟਰੋਲ ਨਾਲ ਮਾਈਲੇਜ ਘਟੇਗੀ, ਪਰ ਇੰਜਣ ਨੂੰ ਨਹੀਂ ਹੋਵੇਗਾ ਕੋਈ ਨੁਕਸਾਨ-ਗਡਕਰੀ
Ad Position 24
No active advertisement