05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਾ ਦੇਣ ਵਿਰੁੱਧ ਰੋਸ ਪ੍ਰਦਰਸ਼ਨ ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ ਦੇ ਗੂੰਜੇ ਨਾਅਰੇ

Ad Position 21
No active advertisement
ਅਜੀਤ ਡੈਸਕ 31-07-2026
ਚੰਡੀਗੜ੍ਹ, 30 ਜੁਲਾਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪੰਜਾਬੀ ਮੰਚ, ਪੇਂਡੂ ਸੰਘਰਸ਼ ਕਮੇਟੀ ਅਤੇ ਪੰਜਾਬੀ ਲੇਖਕ ਸੇਵਾਵਾਂ ਦੇ ਨਾਲ-ਨਾਲ ਵਿਦਵਾਨਾਂ ਕਵੀਆਂ, ਲੇਖਕਾਂ ਤੇ ਹੋਰ ਫ਼ਨਕਾਰਾਂ ਦੇ ਨਾਲ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਨੇ ਵੀ ਚੰਡੀਗੜ੍ਹ ’ਚ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਾ ਦੇਣ ’ਤੇ ਤਿੱਖਾ ਰੋਸ ਪ੍ਰਗਟਾਇਆ ਗਿਆ। ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸੈਕਟਰ 34 ਦੇ ਚੌਕ ਵਿਖੇ ਖੜੇ ਹੋ ਕੇ ਮੰਚ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਸ਼ਾ ਦਾ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਮੰਚ ਵਲੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਵੀ ਕੀਤੀ ਗਈ।ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸਕੱਤਰ ਗੁਰਪ੍ਰੀਤ ਸਿੰਘ ਸੋਮਲ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਦੀ ਅਗਵਾਈ ਹੇਠ ਇਸ ਪ੍ਰਚਾਰ ਪ੍ਰਦਰਸ਼ਨ ਵਿਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।ਇਸ ਮੌਕੇ ਗੱਲਬਾਤ ਕਰਦਿਆਂ ਮੰਚ ਦੇ ਅਹੁਦੇਦਾਰਾਂ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਸ਼ਹਿਰ ਵਿਚ ਹੋਰਨਾਂ ਭਾਸ਼ਾਵਾਂ ਦਾ ਪ੍ਰਚਾਰ ਤੇ ਪ੍ਰਸਾਰ ਹੋ ਰਿਹਾ ਹੈ, ਪ੍ਰੰਤੂ ਸਾਡੇ ਪੰਜਾਬੀ ਨੌਜਵਾਨ ਆਪਣੀ ਮਾਂ ਬੋਲੀ ਨੂੰ ਵਿਸਾਰਦੇ ਜਾ ਰਹੇ ਹਨ, ਜੋ ਕਿ ਸਾਡੇ ਲਈ ਬਹੁਤ ਹੀ ਖ਼ਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੰਜਾਬੀ ਮਾਂ ਬੋਲੀ ਨੂੰ ਵਿਸਾਰ ਦੇਵਾਂਗੇ ਤਾਂ ਅਗਲੀ ਪੀੜ੍ਹੀ ਨੂੰ ਗੁਰੂ ਘਰਾਂ ਵਿਚ ਗੁਰਬਾਣੀ ਪੜ੍ਹਨੀ ਵੀ ਮੁਸ਼ਕਿਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇ। ਇਸ ਦੇ ਨਾਲ ਹੀ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਉਤੇ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਨਿਕ ਭਾਸ਼ਾ ਦਾ ਦਰਜਾ ਦੇਣ ਲਈ ਦਬਾਅ ਵੀ ਬਣਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਸੰਘਰਸ਼ ਕਮੇਟੀ ਤੋਂ ਜੋਗਿੰਦਰ ਸਿੰਘ ਬੁੜੈਲ, ਗਿਆਨ ਚੰਦ ਬੁੜੈਲ, ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਨੌਜਵਾਨ ਕਿਸਾਨ ਏਕਤਾ ਤੋਂ ਕਿਰਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੋਂ ਨਛੱਤਰ ਸਿੰਘ ਬੈਦਵਾਨ, ਤਰਲੋਚਨ ਸਿੰਘ, ਗੁਰਨਾਮ ਕੰਵਰ, ਪੰਜਾਬੀ ਲੇਖਕ ਸਭਾ ਤੋਂ ਬਲਕਾਰ ਸਿੰਘ ਸਿੱਧੂ, ਨਰਿੰਦਰ ਸਿੰਘ ਦੌੜਾਕ, ਨਰਿੰਦਰ ਕੌਰ ਲੌਂਗੀਆ, ਸਿਮਰਜੀਤ ਕੌਰ ਗਰੇਵਾਲ, ਰਮਨਦੀਪ ਕੌਰ ਰਮਣੀਕ, ਚਰਨਜੀਤ ਕੌਰ ਬਾਠ, ਰਜਿੰਦਰ ਕੌਰ ਸਰਾਂ, ਮਨਜੀਤ ਕੌਰ ਮੀਤ,ਊਸ਼ਾ ਕੰਵਰ, ਡਾ. ਮਨਜੀਤ ਬਲ, ਨਛੱਤਰ ਸਿੰਘ ਅਤੇ ਚਰਨ ਸਿੰਘ, ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਤੋਂ ਗੁਰਦਰਸ਼ਨ ਸਿੰਘ ਮਾਵੀ, ਕਵੀ ਮੰਚ ਮੁਹਾਲੀ ਦੇ ਪ੍ਰਧਾਨ ਬੀ.ਆਰ ਰੰਗਾੜਾ, ਬਲਵਿੰਦਰ ਢਿੱਲੋਂ ਆਦਿ ਵਿਦਵਾਨਾਂ ਕਵੀਆਂ, ਲੇਖਕਾਂ ਤੇ ਹੋਰ ਫ਼ਨਕਾਰਾਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਇਸ਼ੀ ਘੋਸ਼ ਵਿਰੁੱਧ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਪੰਥ ਵਿਰੋਧੀ ਰਵੱਈਆ-ਧਾਮੀ
Ad Position 24
No active advertisement