ਸ਼ੇਰਪੁਰ, 30 ਜੁਲਾਈ (ਦਰਸ਼ਨ ਸਿੰਘ ਖੇੜੀ, ਮੇਂਘ ਰਾਜ਼ ਜੋਸ਼ੀ)-ਮਾਲਵੇ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ, ਸੰਤ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ (ਯੂ.ਐਸ.ਏ.) ਵਾਲਿਆਂ ਦੇ ਸਪੁੱਤਰ, ਨੌਜਵਾਨ ਪੀੜ੍ਹੀ ਦੇ ਮਾਰਗ ਦਰਸ਼ਕ, ਗੁਰਮਤਿ ਦੇ ਧਾਰਨੀ ਅਤੇ ਨੌਜਵਾਨ ਸਿੱਖ ਪ੍ਰਚਾਰਕ ਭਾਈ ਗੁਰਇਕਪ੍ਰੀਤ ਸਿੰਘ ਗੰਡਾ ਸਿੰਘ ਵਾਲਾ (ਯੂ.ਐਸ.ਏ.) ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜ ਸੇਵੀ ਹਸਤੀਆਂ ਵਲੋਂ ਸ਼ਰਧਾ ਸਤਿਕਾਰ ਅਤੇ ਸਨਮਾਨ ਭੇਂਟ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਗਿਆਨੀ ਪ੍ਰੇਮ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਅਰਦਾਸ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੋਲਦਿਆਂ ਕਿਹਾ ਕਿ ਛੋਟੀ ਉਮਰ ਵਿਚ ਵੱਡੀਆਂ ਮੱਲਾਂ ਮਾਰਨ ਵਾਲਾ ਇਹ ਨੌਜਵਾਨ ਸੱਚਮੁੱਚ ਸਿੱਖ ਕੌਮ ਦਾ ਮਾਣਕਮੋਤੀ ਸੀ, ਜਿਸ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਜਾ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ,ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਪੰਜਾਬ, ਸੀਨੀਅਰ ਅਕਾਲੀ ਆਗੂ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਬਾਬੂ ਪ੍ਰਕਾਸ਼ ਚੰਦ ਗਰਗ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ਼ ਅਰਵਿੰਦ ਖੰਨਾ, ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ, ਭਾਜਪਾ ਆਗੂ ਬੀਬੀ ਹਰਚੰਦ ਕੌਰ ਘਨੌਰੀ, ਰਣਜੀਤ ਸਿੰਘ ਰੰਧਾਵਾ ਇੰਚਾਰਜ ਧੂਰੀ, ਭਾਜਪਾ ਆਗੂ ਅੰਕਿਤ ਬਾਂਸਲ ਸਾਬਕਾ ੳ.ਐਸ.ਡੀ. ਮੁੱਖ ਮੰਤਰੀ, ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਸੀਨੀਅਰ ਆਗੂ ਅਜੈਬ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਐਡਵੋਕੇਟ ਬਲਜਿੰਦਰ ਸਿੰਘ ਧਾਲੀਵਾਲ, ਐਡਵੋਕੇਟ ਸਰਬਜੀਤ ਸਿੰਘ ਨੰਗਲ, ਕੁਲਵੰਤ ਸਿੰਘ ਕੀਤੂ ਇੰਚਾਰਜ ਬਰਨਾਲਾ, ਲੱਖੀ ਜ਼ੈਲਦਾਰ, ਗੁਰਚਰਨ ਸਿੰਘ ਗਰੇਵਾਲ ਸ਼੍ਰੋਮਣੀ ਕਮੇਟੀ ਮੈਂਬਰ, ਕਾਂਗਰਸੀ ਆਗੂ ਜਸਮੇਲ ਸਿੰਘ ਡੇਅਰੀਵਾਲਾ, ਬਨੀ ਖਹਿਰਾ, ਜਸਮੇਲ ਸਿੰਘ ਬੜੀ, ਕਮਲਜੀਤ ਸਿੰਘ ਚੱਕ, ਐਡਵੋਕੇਟ ਜਸਵੀਰ ਸਿੰਘ ਖੇੜੀ, ਐਡਵੋਕੇਟ ਬਲਦੇਵ ਸਿੰਘ ਪੇਧਨੀ, ਗੁਰਮੇਲ ਸਿੰਘ ਮੌੜ, ਇੰਦਰਪਾਲ ਸਿੰਘ ਦਿਓਲ, ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਜਥੇਦਾਰ ਸੰਗਰੂਰ, ਭੁਪਿੰਦਰ ਸਿੰਘ ਭਲਵਾਨ ਸ਼੍ਰੋਮਣੀ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ ਝੱਬਰ ਸ਼੍ਰੋਮਣੀ ਕਮੇਟੀ ਮੈਂਬਰ, ਪ੍ਰੀਤਇੰਦਰ ਸਿੰਘ ਕੌਆਡੀਨੇਟਰ ਮਹਿਲ ਕਲਾਂ, ਗਮਦੂਰ ਸਿੰਘ ਭਸੌੜ,ਅਮਰਿੰਦਰ ਸਿੰਘ ਮੰਡੀਆਂ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਗੁਰਦੀਪ ਸਿੰਘ ਅਲੀਪੁਰ ਖ਼ਾਲਸਾ,ਹਰਦੇਵ ਸਿੰਘ ਸੇਹਕੇ, ਜਸਵੀਰ ਸਿੰਘ ਦਿਉਲ, ਬੇਅੰਤ ਸਿੰਘ ਦਸੋਧਾ ਸਿੰਘ ਵਾਲਾ, ਚੇਅਰਮੈਨ ਰਾਜਵਿੰਦਰ ਸਿੰਘ ਰਾਜ ਸਰਪੰਚ ਸ਼ੇਰਪੁਰ,ਹਸਨ ਭਾਰਦਵਾਜ਼ ਮੇਅਰ ਬਰਨਾਲਾ, ਚੇਅਰਮੈਨ ਤੀਰਥ ਮੰਨਾ, ਗੁਰਜੰਟ ਸਿੰਘ ਕੱਟੂ ਹਲਕਾ ਇੰਚਾਰਜ ਮਹਿਲ ਕਲਾਂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੰਜੀਵ ਸ਼ੋਰੀ ਬਰਨਾਲਾ, ਜ਼ੈਲਦਾਰ ਬੀਰਇੰਦਰ ਸਿੰਘ , ਇੰਦਰਜੀਤ ਸਿੰਘ ਤਲਵੰਡੀ ਭਗੇਰੀਆ ਆਦਿ ਆਗੂ ਹਾਜ਼ਰ ਸਨ।ਸਟੇਜ ਸੰਚਾਲਨ ਬਾਬਾ ਚਮਕੌਰ ਸਿੰਘ ਪੰਜਗਰਾਈਂ ਅਤੇ ਮਨਦੀਪ ਸਿੰਘ ਖ਼ੁਰਦ ਪ੍ਰਧਾਨ ‘ਵਿਰਸਾ ਸੰਭਾਲ ਸਰਦਾਰੀ ਲਹਿਰ’ ਵਲੋਂ ਬਾਖੂਬੀ ਨਿਭਾਇਆ ਗਿਆ।ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।