07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼੍ਰੋਮਣੀ ਅਕਾਲੀ ਦਲ (ਬ) ਦਾ ਵਫ਼ਦ ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 31-07-2026
ਚੰਡੀਗੜ੍ਹ, 30 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪ੍ਰੀਖਿਆ ਪੇਪਰ ਲੀਕ ਮਾਮਲਿਆਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਰਾਜਪਾਲ ਕੋਲ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ 31 ਜੁਲਾਈ ਨੂੰ ਦੁਪਹਿਰ 12 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਦੋਵਾਂ ਮਾਮਲਿਆਂ ਵਿਚ ਨਿਰਪੱਖ ਜਾਂਚ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰੇਗਾ। ਇਸ ਸੰਬੰਧੀ ਫ਼ੈਸਲਾ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ, ਜਿਸ ਵਿਚ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ ਆਦਿ ਸੀਨੀਅਰ ਆਗੂ ਹਾਜ਼ਰ ਸਨ, ਦੀ ਸਹਿਮਤੀ ਨਾਲ ਲਿਆ ਗਿਆ। ਮੀਟਿੰਗ ਵਿਚ ਸੂਬੇ ਦੇ ਮੌਜੂਦਾ ਰਾਜਨੀਤਕ ਹਾਲਾਤਾਂ ਸਮੇਤ ਪੇਪਰ ਲੀਕ ਮਾਮਲਿਆਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਈ ਪੁਲਿਸ ਕਾਰਵਾਈ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਉਕਤ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਾਰਟੀ ਵਫ਼ਦ ਰਾਜਪਾਲ ਦੇ ਧਿਆਨ ਵਿਚ ਲਿਆਵੇਗਾ ਕਿ ਪੰਜਾਬ ’ਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੇ ਪੇਪਰ ਵਾਰ-ਵਾਰ ਲੀਕ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਪ੍ਰੀਖਿਆਰਥੀਆਂ ਅਤੇ ਨੌਜਵਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਬਜਾਏ ਜਾਂਚ ਦੇ ਰਾਹ ਵਿਚ ਅੜਿੱਕੇ ਪਾ ਰਹੀ ਹੈ ਅਤੇ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰੀ ਤੈਅ ਕਰਨ ਤੋਂ ਭੱਜ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਹੜ੍ਹਾਂ ’ਚ ਸਹਾਇਤਾ ਦੀ ਕੀਤੀ ਪੇਸ਼ਕਸ਼ ਅਗਲੀ ਖ਼ਬਰ ਨੀਲੀ ਜਰਸੀ ਤੋਂ ਕੇਸਰੀ ਤੱਕ….ਕੀ ਭਾਰਤੀ ਹਾਕੀ ਦੀ ਰੂਹ ਨੂੰ ਵੀ ਰੰਗਿਆ ਜਾ ਸਕਦਾ ?
Ad Position 24
No active advertisement