ਚੰਡੀਗੜ੍ਹ, 30 ਜੁਲਾਈ (ਅਜੀਤ ਬਿਊਰੋ)-ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਸੰਯੁਕਤ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।ਉਨ੍ਹਾਂ ਦੇ ਸਨਮਾਨ ਵਿਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ।ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਅਮਨਜੋਤ ਸਿੰਘ ਨੇ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ ‘ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ।ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ ਨੂੰ ਉਨ੍ਹਾਂ ਦੇ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ, ਕਾਰਜ ਪ੍ਰਤੀ ਸਮਰਪਣ ਅਤੇ ਮਨੁੱਖੀ ਸੋਚ ਨੂੰ ਵਿਭਾਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਸਕੱਤਰ ਦੀਪਾਂਕਰ ਗਰਗ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਰਾਸ਼ਿਮ ਵਰਮਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਹਾਕਮ ਥਾਪਰ, ਸ਼ੇਰਜੰਗ ਸਿੰਘ ਹੁੰਦਲ ਅਤੇ ਨਰਿੰਦਰ ਪਾਲ ਸਿੰਘ ਜਗਦਿਓ ਤੋਂ ਇਲਾਵਾ ਵਿਭਾਗ ਦੇ ਸਮੂਹ ਪੀ.ਆਰ.ਓ., ਏ.ਪੀ.ਆਰ.ਓ., ਡੀ.ਪੀ.ਆਰ.ਓ., ਸਟਾਫ਼ ਮੈਂਬਰ ਅਤੇ ਸੇਵਾਮੁਕਤ ਅਧਿਕਾਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।