ਨਵੀਂ ਦਿੱਲੀ, 30 ਜੁਲਾਈ (ਪੀ. ਟੀ. ਆਈ.)-ਭਾਰਤੀ ਯੁਵਾ ਕਾਂਗਰਸ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਸੰਸਦ ਵੱਲ 20 ਜੁਲਾਈ ਦੇ ‘ਸੰਸਦ ਚਲੋ’ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਤਾਕਤ ਦੀ ਵਰਤੋਂ ਦੇ ਖਿਲਾਫ ਇੱਕ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਗਈ । ‘ਅਮਿਤ ਸ਼ਾਹ ਨੂੰ ਅਸਤੀਫਾ ਦੇਣਾ ਚਾਹੀਦਾ ਹੈ’ ਲਿਖੇ ਤਖ਼ਤੀਆਂ ਲੈ ਕੇ, ਕਈ ਕਾਂਗਰਸੀ ਵਰਕਰਾਂ ਨੇ ਕੇਰਲ ਹਾਊਸ ਤੋਂ ਜੰਤਰ-ਮੰਤਰ ਤੱਕ ਮਾਰਚ ਕੀਤਾ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਚਿਬ ਨੇ ਸਵਾਲ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ - ਵਿਦਿਆਰਥੀਆਂ ’ਤੇ ਹਮਲਾ ਕਰਨ ਦਾ ਹੁਕਮ ਕਿਸਨੇ ਦਿੱਤਾ ?