02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ’ਚ ਭੇਤਭਰੀ ਹਾਲਤ ’ਚ ਮੌਤ

Ad Position 21
No active advertisement
ਅਜੀਤ ਡੈਸਕ 01-08-2026
ਨਿਹਾਲ ਸਿੰਘ ਵਾਲਾ, 31 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਮਹਿਕਪ੍ਰੀਤ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਭੇਦ ਭਰੀ ਹਾਲਤ ਵਿਚ ਮੌਤ ਹੋ ਗਈ। ਮਹਿਕਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ। ਪਰਿਵਾਰ ਨੇ ਉਸ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਭੇਜਿਆ ਸੀ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਸਿਰ ਉੱਪਰ ਪਿਤਾ ਦਾ ਸਾਇਆ ਵੀ ਨਹੀਂ ਸੀ। ਮਾਂ ਨੇ ਕਰਜ਼ਾ ਚੁੱਕ ਕੇ ਕੈਨੇਡਾ ਤੋਰਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਮਨਜ਼ੂਰ ਸੀ। ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਸਹਾਇਤਾ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜਾਬ ’ਚ ਘਰੇਲੂ ਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼... ਅਗਲੀ ਖ਼ਬਰ ਸ਼ਾਮਚੁਰਾਸੀ ਦਾ ਕੱਪੜਾ ਵਪਾਰੀ ਭੇਦਭਰੀ ਹਾਲਤ ’ਚ ਲਾਪਤਾ
Ad Position 24
No active advertisement