02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ

Ad Position 21
No active advertisement
ਅਜੀਤ ਡੈਸਕ 01-08-2026
ਬਠਿੰਡਾ, 31 ਜੁਲਾਈ (ਪੱਤਰ ਪ੍ਰੇਰਕ)- ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀ ਧਮਕੀ ਮਿਲਣ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿਚ ਹੜਕੰਪ ਮਚ ਗਿਆ। ਰੇਲਵੇ ਸੁਰੱਖਿਆ ਬਲ (ਆਰ.ਪੀ.ਐਫ) ਜੀਆਰਪੀ ਪੁਲਿਸ ਨੂੰ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰਦੇ ਹੋਏ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਯਾਤਰੀਆਂ ਦੇ ਸਮਾਨ ਦੀ ਵੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਰੇਲਵੇ ਜੀਆਰਪੀ ਪੁਲਿਸ ਦੇ ਐਸ.ਐਚ.ਓ. ਕੁਲਦੀਪ ਚੰਦ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਮਾਹਿਰਾਂ ਦੀ ਮਦਦ ਨਾਲ ਜਾਂਚ ਕੀਤੀ ਜਾ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀ ਹੋਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ 3 ਹਲਕਿਆਂ ਦੀ ਸੱਦੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਬਾਹਰ ਪੱਕੇ ਮੋਰਚੇ ਲਈ ਬਜਿੱਦ ਵੋਕੇਸ਼ਨਲ ਅਧਿਆਪਕਾਂ ਨੂੰ ਪੁਲਿਸ ਨੇ ਖਦੇੜਿਆ ਦੋ ਦਰਜਨ ਤੋਂ ਵਧੇਰੇ ਪ੍...
Ad Position 24
No active advertisement